ਜੇਲ੍ਹ ਤੋਂ ਪੇਸ਼ੀ ਲਈ ਆਇਆ ਕੈਦੀ ਪੁਲਿਸ ਨੂੰ ਚੱਕਮਾ ਦੇ ਕੇ ਹੋਇਆ ਫਰਾਰ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਨਵਾਂਸ਼ਹਿਰ ਵਿਖੇ ਚੋਰੀ ਦੇ ਇਕ ਮਾਮਲੇ ’ਚ ਲੁਧਿਆਣਾ ਜੇਲ੍ਹ ਤੋਂ ਪੇਸ਼ੀ ਭੁਗਤਣ ਆਏ ਦੋਸ਼ੀ ਦੇ ਪੁਲਿਸ ਨੂੰ ਚੱਕਮਾ ਦੇ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਨਵਾਂਸ਼ਹਿਰ ਵਾਸੀ ਕਲਮਦੀਪ ਉਰਫ਼ ਕਮਲ ਜੋ ਇਕ ਮਾਮਲੇ ’ਚ ਲੁਧਿਆਣਾ ਜੇਲ੍ਹ ’ਚ ਬੰਦ ਸੀ, ਪੁਲਿਸ ਟੀਮ ਨਾਲ ਨਵਾਂਸ਼ਹਿਰ ਦੀ ਅਦਾਲਤ ’ਚ ਪੇਸ਼ੀ ਭੁਗਤਣ ਆਇਆ ਸੀ। ਇਸ ਦੌਰਾਨ ਉਕਤ ਦੋਸ਼ੀ ਪੁਲਿਸ ਨੂੰ ਚੱਕਮਾ ਦੇ ਕੇ ਫਰਾਰ ਹੋ ਗਿਆ। ਪੁਲਿਸ ਨੇ ਦੱਸਿਆ ਕਿ ਦੋਸ਼ੀ ਦੀ ਤਲਾਸ਼ ਜਾਰੀ ਹੈ।

More News

NRI Post
..
NRI Post
..
NRI Post
..