ਨਹੀਂ ਬੱਚ ਸੱਕਣਗੇ ਕੋਰੋਨਾ ਦੌਰਾਨ ਮਰੀਜਾਂ ਨੂੰ ਲੁੱਟਣ ਵਾਲੇ ਪ੍ਰਾਈਵੇਟ ਹਸਪਤਾਲ ਹੋਵੇਗੀ ਸਖ਼ਤ ਕਾਰਵਾਈ :ਕੇਂਦਰੀ ਸਿਹਤ ਮੰਤਰੀ

by vikramsehajpal

ਦਿੱਲੀ (ਦੇਵ ਇੰਦਰਜੀਤ) : ਪ੍ਰਾਈਵੇਟ ਹਸਪਤਾਲਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਮਰੀਜ਼ ਦੀ ਮਜ਼ਬੂਰੀ ਦਾ ਫਾਇਦਾ ਨਾ ਚੁੱਕਿਆ ਜਾਵੇ ਅਤੇ ਇਸ ਨੂੰ ਇੱਕ ਚਿਤਾਵਨੀ ਸਮਝਿਆ ਜਾਵੇ ਤੇ ਸਰਕਾਰ ਨੂੰ ਕੋਈ ਸਖਤ ਕਾਰਵਾਈ ਕਰਨ ਲਈ ਮਜ਼ਬੂਰ ਨਾ ਕੀਤਾ ਜਾਵੇ।ਵਿਡ-19 ਮਹਾਮਾਰੀ ਦੌਰਾਨ ਮਰੀਜ਼ਾਂ ਦੀ ਮਜ਼ਬੂਰੀ ਦਾ ਫਾਇਦਾ ਚੁੱਕ ਉਨ੍ਹਾਂ ਦੀ ਆਰਥਿਕ ਲੁੱਟ ਕਰਨ ਵਾਲੇ ਹਸਪਤਾਲਾਂ ਖਿਲਾਫ ਸਰਕਾਰ ਵਲੋਂ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਗੱਲ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਸੂਬਾ ਪੱਧਰੀ ਕਮੇਟੀ ਨਾਲ ਕੀਤੀ ਵਰਚੂਅਲ ਮੀਟਿੰਗ ਦੌਰਾਨ ਕੀਤਾ।

ਪ੍ਰਾਈਵੇਟ ਹਸਪਤਾਲਾਂ ਵਲੋਂ ਸਰਕਾਰ ਵਲੋਂ ਤੈਅ ਰੇਟਾਂ ਤੋਂ ਵੱਧ ਪੈਸੇ ਵਸੂਲਣ ਦੀ ਕਈ ਸ਼ਿਕਾਇਤਾਂ ਆ ਰਹੀਆਂ ਹਨ ਅਤੇ ਅਜਿਹਾ ਕਰਨ ਵਾਲੇ ਕਿਸੇ ਵੀ ਹਸਪਤਾਲ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਜੋ ਵੀ ਕੰਮ ਕੀਤਾ ਜਾਵੇ ਉਹ ਸਰਬੱਤ ਦੇ ਭਲੇ ਲਈ ਹੋਵੇ ਪਰ ਜੇਕਰ ਕੋਈ ਹਸਪਤਾਲ ਜਾਂ ਡਾਕਟਰ ਕਿਸੇ ਵੀ ਮਰੀਜ਼ ਦੀ ਲੁੱਟ-ਖਸੁੱਟ ਕਰਦੇ ਹਨ ਤਾਂ ਸਰਕਾਰ ਨੂੰ ਉਨ੍ਹਾਂ ਖਿਲਾਫ ਸਖਤ ਕਾਰਵਾਈ ਲਈ ਮਜ਼ਬੂਰ ਹੋਣਾ ਪਵੇਗਾ। ਮਹਾਮਾਰੀ ਐਕਟ ਅਧੀਨ ਸਰਕਾਰ ਦੇ ਕੋਲ ਇਹ ਅਧਿਕਾਰ ਹੈ ਕਿ ਅਜਿਹਾ ਕਰਨ ਵਾਲੇ ਹਸਪਤਾਲਾਂ ਨੂੰ ਸਰਕਾਰ ਬੰਦ ਕਰ ਸਕਦੀ ਹੈ ਜਾਂ ਫਿਰ ਆਪਣੇ ਅਧੀਨ ਲੈ ਕੇ ਚਲਾ ਸਕਦੀ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਦਵਾਈਆਂ ਅਤੇ ਆਕਸੀਜਨ ਦੀ ਕਾਲਾਬਾਜ਼ਾਰੀ ਨੂੰ ਰੋਕਣ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ ਅਤੇ ਅਜਿਹਾ ਕਰਨ ਵਾਲੇ ਕਿਸੇ ਵੀ ਵਿਅਕਤੀ ਖਿਲਾਫ ਵੀ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।