PM ਮੋਦੀ ‘ਤੋਂ ਪਹਿਲਾਂ ਪੰਜਾਬ ‘ਚ ਪ੍ਰਿਅੰਕਾ ਗਾਂਧੀ ਦੀ ਹੋਵੇਗੀ ਐਂਟਰੀ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟਿਆਂ ਲਗਾਤਾਰ ਚੋਣ ਪ੍ਰਚਾਰ ਕਰ ਰਹਿਆਂ ਹਨ । ਪੰਜਾਬ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਰੈਲੀਆਂ ਨੂੰ ਸੰਬੋਧਨ ਕਰਨ ਲਈ ਆਉਣਾ ਸੀ। ਹਾਲਾਂਕਿ ਉਨ੍ਹਾਂ ਦੀ ਵਰਚੁਅਲ ਰੈਲੀ ਰੱਦ ਹੋ ਗਈ ਪਰ ਪ੍ਰਧਾਨ ਮੰਤਰੀ ਮੋਦੀ ਤੋਂ ਪਹਿਲਾਂ ਪੰਜਾਬ 'ਚ ਪ੍ਰਿਅੰਕਾ ਗਾਂਧੀ ਐਂਟਰੀ ਕਰਨ ਲਈ ਤਿਆਰ ਹੈ।

ਜਾਣਕਾਰੀ ਮੁਤਾਬਕ ਕਾਂਗਰਸ ਵੱਲੋਂ ਪ੍ਰਿਅੰਕਾ ਗਾਂਧੀ ਪੰਜਾਬ 'ਚ ਰੈਲੀਆਂ ਨੂੰ ਸੰਬੋਧਨ ਕਰਨ ਲਈ ਆਵੇਗੀ, ਜਿਨ੍ਹਾਂ ਵੱਲੋਂ 13 ਫਰਵਰੀ ਨੂੰ ਧੂਰੀ ਤੇ ਡੇਰਾਬੱਸੀ ਤੋਂ ਇਲਾਵਾ ਕੋਟਕਪੂਰਾ 'ਚ ਚੋਣ ਪ੍ਰਚਾਰ ਕੀਤਾ ਜਾਵੇਗਾ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪ੍ਰਿਯੰਕਾ ਗਾਂਧੀ ਦੀ ਇਸ ਫੇਰੀ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਕਾਂਗਰਸ ਨੇ ਇਸ ਰੈਲੀ ਨੂੰ ਲੈ ਕੇ ਹੁਣੇ ਤੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।