ਸਾਧੂ ਸਿੰਘ ਧਰਮਸੋਤ ਦੀਆਂ ਫਿਰ ਵਧੀਆ ਮੁਸ਼ਕਲਾਂ, 1200 ਪੰਨਿਆਂ ਦਾ ਚਾਲਾਨ ਹੋਇਆ ਪੇਸ਼

by jaskamal

6 ਅਗਸਤ, ਨਿਊਜ਼ ਡੈਸਕ (ਸਿਮਰਨ) : ਭ੍ਰਿਸ਼ਟਾਚਾਰ ਮਾਮਲੇ 'ਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਲੀਆਂ ਹੁਣ ਹੋਰ ਵੱਧ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਬਿਊਰੋ ਦੇ ਵੱਲੋਂ ਅੱਜ ਜੰਗਲਾਤ ਘੁਟਾਲੇ ਦੇ ਮਾਮਲੇ ਨੂੰ ਲੈ ਮੁਹਾਲੀ ਅਦਾਲਤ ਵਿੱਚ 1200 ਪੰਨਿਆਂ ਦਾ ਚਲਾਨ ਪੇਸ਼ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਨਿਯਮਤ ਸੁਣਵਾਈ ਲਈ ਸੈਸ਼ਨ ਅਦਾਲਤ ਵਿੱਚ ਭੇਜ ਦਿੱਤਾ ਗਿਆ ਹੈ।

ਵਿਜੀਲੈਂਸ ਬਿਊਰੋ ਨੇ ਹੁਣ ਧਰਮਸੋਤ ਖਿਲਾਫ ਆਮਦਨ ਤੋਂ ਵੱਧ ਜਾਇਦਾਤ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕਿਉਂਕਿ ਜੰਗਲਾਤ ਘਪੱਲੇ ਤੋਂ ਬਾਅਦ ਵਿਜੀਲੈਂਸ ਨੂੰ ਧਰਮਸੋਤ ਨਾਲ ਜੁੜੀਆਂ ਕਈ ਪ੍ਰਾਪਰਟੀਆਂ ਮਿਲਿਆ ਹਨ।

ਵਿਜੀਲੈਂਸ ਬਿਓਰੋ ਦੇ ਬੁਲਾਰੇ ਮੁਤਾਬਕ ਇਸ ਜੰਗਲਾਤ ਘੁਟਾਲੇ ਵਿੱਚ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ, ਜ਼ਿਲ੍ਹਾ ਜੰਗਲਾਤ ਅਫ਼ਸਰ ਗੁਰਮਨਪ੍ਰੀਤ ਸਿੰਘ ਅਤੇ ਇੱਕ ਪ੍ਰੈਸ ਰਿਪੋਰਟਰ ਤੋਂ ਇਲਾਵਾ ਐਫ.ਆਈ.ਆਰ ਨੰਬਰ 7 ਮਿਤੀ 6-7-2022 ਨੂੰ ਐਫ.ਆਈ.ਆਰ. ਮੁਲਜ਼ਮ ਪਹਿਲਾਂ ਹੀ ਦਰਜ ਸੀ। ਉਸ ਨੂੰ 7/6/2022 ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਇਸ ਸਮੇਂ ਉਹ ਨਿਆਂਇਕ ਹਿਰਾਸਤ ਵਿੱਚ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਸਾਧੂ ਸਿੰਘ ਧਰਮਸੋਤ, ਗੁਰਮਨਪ੍ਰੀਤ ਸਿੰਘ, ਡੀਐਫਓ ਅਤੇ ਕਮਲਪ੍ਰੀਤ ਸਿੰਘ ਖ਼ਿਲਾਫ਼ ਸੀਆਰਪੀਸੀ ਦੀ ਧਾਰਾ 173(2) ਤਹਿਤ ਸੈਸ਼ਨ ਕੋਰਟ ਮੁਹਾਲੀ ਵਿੱਚ ਅੰਤਿਮ ਰਿਪੋਰਟ ਦਰਜ ਕਰਵਾਈ ਗਈ ਹੈ। ਇਸ ਤੋਂ ਇਲਾਵਾ ਇਹ ਮਾਮਲਾ ਮੁਹਾਲੀ ਦੀ ਵਧੀਕ ਅਤੇ ਸੈਸ਼ਨ ਅਦਾਲਤ ਵਿੱਚ ਸੁਣਵਾਈ ਲਈ ਮਾਰਕ ਕੀਤਾ ਗਿਆ ਹੈ ਅਤੇ ਵਿਚਾਰ ਲਈ ਅਗਲੀ ਤਰੀਕ 8 ਅਗਸਤ, 2022 ਨਿਸ਼ਚਿਤ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਸਾਬਕਾ ਮੰਤਰੀ ਧਰਮਸੋਤ 'ਤੇ ਇਹ ਦੋਸ਼ ਹੈ ਕਿ ਉਹ ਇੱਕ ਦਰਖਤ ਨੂੰ ਕੱਟਣ ਦੇ ਬਦਲੇ 500 ਰੁਪਏ ਦੀ ਰਿਸ਼ਵਤ ਲੈਂਦੇ ਸਨ। ਵਿਜੀਲੈਂਸ ਨੇ ਇਹ ਦਾਅਵਾ ਕੀਤਾ ਸੀ ਕਿ ਲਗਭਗ ਸਵਾ ਕਰੋੜ ਦੀ ਕਰਪਸ਼ਨ ਦੇ ਸਬੂਤ ਮਿਲੇ ਸਨ ਜਿਸ ਤੋਂ ਬਾਅਦ ਉਨ੍ਹਾਂ ਨੇ ਧਰਮਸੋਤ ਨੂੰ ਸਵੇਰੇ ਹੀ ਘਰੋਂ ਗ੍ਰਿਫ਼ਤਾਰ ਕਰ ਲਿਆ ਸੀ.ਤੇ ਹੁਣ ਸਾਬਕਾ ਮੰਤਰੀ ਸਾਧੂ ਸਿੰਘ ਇਸ ਵੇਲੇ ਨਾਭਾ ਜੇਲ੍ਹ'ਚ ਬੰਦ ਹਨ।