ਬੇਅਦਬੀ ਮਾਮਲਿਆਂ ‘ਚ ਡੇਰਾ ਮੁਖੀ ਰਾਮ ਰਹੀਮ ਖ਼ਿਲਾਫ਼ ਪ੍ਰੋਡਕਸ਼ਨ ਵਾਰੰਟ ਜਾਰੀ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿਰਸਾ ਡੇਰਾ ਮੁਖੀ ਰਾਮ ਰਹੀਮ ਦੀਆਂ ਮੁਸੀਬਤਾਂ ਫਿਰ ਵਧੀਆਂ ਨਜ਼ਰ ਆ ਰਹੀਆਂ ਹਨ, ਬੇਅਦਬੀ ਮਾਮਲਿਆਂ ਵਿੱਚ ਥਾਣਾ ਬਾਜਾਖਾਨਾ ਵਿੱਚ ਉਸ ਖ਼ਿਲਾਫ਼ ਦੋ ਕੇਸ ਦਰਜ ਹੋਏ ਸਨ। ਜਿਨ੍ਹਾਂ 'ਚ ਐਫਆਈਆਰ ਤਹਿਤ ਫਰੀਦਕੋਟ ਦੀ ਅਦਾਲਤ ਵੱਲੋਂ  4 ਮਈ ਲਈ  ਡੇਰਾ ਮੁਖੀ ਖ਼ਿਲਾਫ਼ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਗਏ ਹਨ।

ਇਸ ਤੋਂ ਪਹਿਲਾਂ ਐਫਆਈਆਰ 63 ਵਿੱਚ ਡੇਰਾ ਮੁੱਖੀ ਖ਼ਿਲਾਫ਼ ਦੋ ਵਾਰ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਗਏ ਸਨ, ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਨੂੰ ਬਰਗਾੜੀ ਬੇਅਦਬੀ ਮਾਮਲੇ 'ਚ ਦੋਸ਼ੀ ਨਾਮਜ਼ਦ ਕਰਨ ਤੋਂ ਬਾਅਦ, 2015 ਦੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਹਰਿਆਣਾ ਦੇ ਰੋਹਤਕ ਜ਼ਿਲ੍ਹੇ ਦੀ ਸੁਨਾਰੀਆ ਜੇਲ੍ਹ ਦਾ ਦੌਰਾ ਕੀਤਾ ਅਤੇ ਉਸ ਤੋਂ ਪੁੱਛਗਿੱਛ ਕੀਤੀ।

More News

NRI Post
..
NRI Post
..
NRI Post
..