ਮੈਰਿਜ਼ ਪੈਲੇਸਾਂ ‘ਚ ਅਸਲਾ ਲੈ ਕੇ ਜਾਣ ‘ਤੇ ਪਾਬੰਦੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੈਰਿਜ਼ ਪੈਲੇਸਾਂ ਵਿੱਚ ਵਿਆਹ ਜਾਂ ਹੋਰ ਫੰਕਸ਼ਨਾਂ ਵਿੱਚ ਆਮ ਲੋਕਾਂ ਉਤੇ ਅਸਲਾ ਲੈ ਕੇ ਆਉਣ ਉਪਰ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਹੁਕਮ 29 ਅਗਸਤ ਤੱਕ ਲਾਗੂ ਰਹਿਣਗੇ।

ਵਿਆਹ ਦੇ ਨਿਰਧਾਰਤ ਸਥਾਨਾਂ ਜਾਂ ਹੋਰ ਫੰਕਸ਼ਨਾਂ ਵਿੱਚ ਆਮ ਲੋਕ ਅਸਲਾ ਲੈ ਕੇ ਆਉਂਦੇ ਹਨ ਤੇ ਗੋਲੀਬਾਰੀ ਕਰ ਦਿੰਦੇ ਹਨ। ਇਸ ਨਾਲ ਜਾਨੀ ਨੁਕਸਾਨ ਹੋ ਸਕਦਾ ਹੈ ਤੇ ਅਮਨ ਤੇ ਕਾਨੂੰਨ ਦੀ ਸਥਿਤੀ ਦੇ ਭੰਗ ਹੋਣ ਦਾ ਖ਼ਤਰਾ ਬਣ ਜਾਂਦਾ ਹੈ।