ਔਰਤਾਂ ਨੂੰ 1000 ਰੁਪਏ ਦਾ ਵਾਅਦਾ ਜਲਦ ਹੋਵੇਗਾ ਪੂਰਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਮਾਨ ਹੇਠਲੀ ਸਰਕਾਰ ਔਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਜਲਦ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮਾਂਵਾਂ-ਭੈਣਾਂ ਜੋ ਕਿ ਪੰਜਾਬ ਦੀ ਆਰਥਿਕਤਾ 'ਚ ਵੱਡਾ ਹਿੱਸਾ ਪਾਉਦੀਆਂ ਹਨ, ਕੋਲੋਂ ਵਾਅਦਾ ਪੂਰਾ ਕਰਨ ਲਈ ਸਮਾਂ ਮੰਗਿਆ ਗਿਆ ਹੈ 'ਤੇ ਉਨ੍ਹਾਂ ਨੇ ਸਮਾਂ ਦਿੱਤਾ ਵੀ ਹੈ।

ਜਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਔਰਤਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸੱਤਾ ਵਿੱਚ ਆਉਂਦੇ ਹੀ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਔਰਤਾਂ ਨੂੰ ਜਲਦ ਹੀ 1000 ਰੁਪਏ ਭੱਤਾ ਦੇਣ ਦਾ ਸਾਡਾ ਅਗਲਾ ਕਦਮ ਹੋਵੇਗਾ, ਸਰਕਾਰ ਇਸ 'ਤੇ ਹੀ ਕੰਮ ਕਰ ਰਹੀ ਹੈ।