18 ਮਾਰਚ, ਸਿਮਰਨ ਕੌਰ- (NRI MEDIA) :
ਮੀਡਿਆ ਡੈਸਕ (ਸਿਮਰਨ ਕੌਰ) : ਮੁੱਖ ਮੰਤਰੀ ਮਨੋਹਰ ਪਾਰੀਕਰ ਦੇ ਅੰਤਿਮ ਸੰਸਕਾਰ ਤੋਂ ਬਾਅਦ ਗੋਆ ਦੇ ਨਵੇਂ ਮੁੱਖ ਮੰਤਰੀ ਲਈ ਭਾਰਤੀ ਜਨਤਾ ਪਾਰਟੀ ਦਾ ਮੰਥਨ ਸ਼ੁਰੂ ਹੋ ਗਿਆ ਹੈ | ਖਬਰ ਆਈ ਹੈ ਕਿ ਪ੍ਰੋਮੋਦ ਸਾਵੰਤ ਗੋਆ ਦੇ ਅਗਲੇ ਮੁੱਖ ਮੰਤਰੀ ਬਣ ਸਕਦੇ ਹਨ |
ਭਾਜਪਾ ਪ੍ਰਧਾਨ ਅਮਿਤ ਸ਼ਾਹ, ਮੰਤਰੀ ਨਿਤਿਨ ਗਡਕਰੀ ਅਤੇ ਗੋਆ ਵਿਧਾਨ ਸਭਾ ਦੇ ਸਪੀਕਰ ਪ੍ਰਮੋਦ ਸਾਵੰਤ ਸਮੇਤ ਭਾਜਪਾ ਵਿਧਾਇਕ ਮੀਟਿੰਗ ਲਾਇ ਪਹੁੰਚ ਗਏ ਹਨ | ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਮੇਰੇ ਦਿੱਲੀ ਜਾਨ ਤੋਂ ਪਹਿਲਾਂ ਮੁੱਖ ਮੰਤਰੀ ਪਦ ਦਾ ਫੈਸਲਾ ਲੈ ਲਿਆ ਜਾਵੇ | ਉਹਨਾਂ ਕਿਹਾ ਕਿ ਮੁੱਖ ਮੰਤਰੀ ਭਾਜਪਾ ਤੋਂ ਹੀ ਹੋਣਗੇ, ਅਸੀਂ ਸਹਿਯੋਗੀਆਂ ਨਾਲ ਸੰਪਰਕ ਵਿਚ ਹਾਂ |



