ਪ੍ਰਾਪਰਟੀ ਡੀਲਰਾਂ ਨੇ ਘੇਰਿਆ ਤਹਿਸੀਲ ਕੰਪਲੈਕਸ, ਪੰਜਾਬ ਸਰਕਾਰ ਖਿਲਾਫ ਲਾਏ ਨਾਅਰੇ

by jaskamal

5 ਅਗਸਤ, ਨਿਊਜ਼ ਡੈਸਕ (ਸਿਮਰਨ): ਪੰਜਾਬ ਦੇ ਵਿਚ ਲਗਤਾ ਲੋਕਾਂ ਦੇ ਵੱਲੋਂ ਆਪਣੀਆਂ ਮੰਗ ਨੂੰ ਲੈਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾਂਦੇ ਹਨ। ਤਾਜ਼ਾ ਖਬਰ ਕਪੂਰਥਲਾ ਨੇੜੇ ਸੁਲਤਾਨਪੁਰ ਲੋਧੀ ਤੋਂ ਸਾਹਮਣੇ ਆਈ ਹੈ ਜਿਥੇ ਕਿ ਪ੍ਰਾਪਰਟੀ ਡੀਲਰ ਅਤੇ ਕਲੋਨਾਈਜ਼ਰਾਂ ਨੇ ਜਿਲੇ ਦਾ ਤਹਿਸੀਲ ਕੰਮਲੈਕਸ ਘਰ ਲਿਆ ਅਤੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇ ਲਗਾਏ।

ਇਸ ਮੌਕੇ ਯੂਨਿਟ ਦੇ ਸਮੂਹ ਮੈਂਬਰਾਂ ਅਤੇ ਅਹੁਦੇਦਾਰਾਂ ਵੱਲੋਂ ਪ੍ਰਾਪਟੀ ਕਾਰੋਬਾਰ ਨਾਲ ਜੁੜੀਆਂ ਮੰਗਾਂ ਨੂੰ ਲੈ ਕੇ ਪ੍ਰਧਾਨ ਕਰਨੈਲ ਸਿੰਘ ਮਿਰਜ਼ਾਪੁਰ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ਇੱਕ ਮੰਗ ਪੱਤਰ ਨਾਇਬ ਤਹਿਸੀਲਦਾਰ ਨੂੰ ਸੌਂਪਿਆ।

ਪ੍ਰਾਪਰਟੀ ਡੀਲਰਾਂ ਅਤੇ ਕਲੋਨਾਈਜ਼ਰਾਂ ਦੀ ਸੂਬਾ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੇ ਗਏ ਇਸ ਰੋਸ ਪ੍ਰਦਰਸ਼ਨ ਦੌਰਾਨ ਅਹੁਦੇਦਾਰਾਂ ਨੇ ਦੱਸਿਆ ਕਿ ਨਵੀਂ ਸਰਕਾਰ ਬਣਨ ਤੋਂ ਬਾਅਦ ਪ੍ਰਾਪਟੀ ਨਾਲ ਜੁੜਿਆ ਕਾਰੋਬਾਰ ਬਿਲਕੁਲ ਖ਼ਤਮ ਹੋਣ ਦੀ ਕੰਗਾਰ 'ਤੇ ਪਹੁੰਚ ਚੁੱਕਾ ਹੈ। ਉੰਨਾ ਕਿਹਾ ਕਿ ਆਮ ਲੋਕਾਂ ਦਾ ਮੁੱਖ ਮੰਤਰੀ ਕਹਾਉਣ ਵਾਲੇ ਭਗਵੰਤ ਮਾਨ ਨੇ ਸਿਸਵਾ ਹਾਊਸ ਵਾਂਗੂੰ ਆਪਣੀ ਕੋਠੀ ਦੇ ਦਰਵਾਜ਼ੇ ਆਮ ਲੋਕਾਂ ਲਈ ਬੰਦ ਕਰ ਲਏ ਹਨ ਅਤੇ ਅਫ਼ਸਰ ਸ਼ਾਹੀ ਹੀ ਸਰਕਾਰ ਚਲਾ ਰਹੀ ਹੈ।

ਪ੍ਰਦਰਸ਼ਨਕਾਰੀਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆ ਮੰਗਾਂ ਵੱਲ ਸਰਕਾਰ ਵੱਲੋਂ ਧਿਆਨ ਨਹੀਂ ਦਿੱਤਾ ਗਿਆ ਤਾ ਉਹ ਆਉਣ ਵਾਲੇ ਦਿਨਾਂ ਦੇ ਵਿਚ ਆਪਣਾ ਪ੍ਰਦਰਸ਼ਨ ਹੋਰ ਤਿੱਖਾ ਕਰਨਗੇ।