ਪੈਗੰਬਰ ਮੁਹੰਮਦ ਮਾਮਲਾ : ਨੂਪੁਰ ਸ਼ਰਮਾ ਦੀਆ ਵਧੀਆਂ ਮੁਸ਼ਕਲਾਂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੈਗੰਬਰ ਮੁਹੰਮਦ 'ਤੇ ਵਿਵਾਦਿਤ ਟਿੱਪਣੀ ਦੇ ਮਾਮਲੇ 'ਚ ਨੁਪੁਰ ਸ਼ਰਮਾ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਭਾਜਪਾ ਦੇ ਸਾਬਕਾ ਨੇਤਾ ਨੂੰ ਹਿਰਾਸਤ 'ਚ ਲੈਣ ਲਈ ਮੁੰਬਈ ਪੁਲਿਸ ਦਿੱਲੀ ਪਹੁੰਚ ਗਈ ਹੈ। ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਦਿਲੀਪ ਵਾਲਸੇ ਪਾਟਿਲ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਦਿੱਲੀ ਪੁਲਿਸ ਇਸ ਮਾਮਲੇ ਵਿੱਚ ਮੁੰਬਈ ਪੁਲਿਸ ਦੀ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਲੀਸ ਟੀਮ ਦਿੱਲੀ 'ਚ ਮੌਜੂਦ ਹੈ ਤੇ ਉਹ ਨੂਪੁਰ ਸ਼ਰਮਾ ਨੂੰ ਹਿਰਾਸਤ 'ਚ ਲੈ ਸਕਦੀ ਹੈ।

ਜਾਣਕਾਰੀ ਅਨੁਸਾਰ ਮੁੰਬਈ ਦੀ ਪਿਧੋਨੀ ਪੁਲਿਸ ਦੀ ਟੀਮ ਦਿੱਲੀ ਪਹੁੰਚ ਗਈ ਹੈ। ਨੂਪੁਰ ਸ਼ਰਮਾ ਨੂੰ ਬਿਆਨ ਦਰਜ ਕਰਵਾਉਣ ਲਈ ਪਿਧੋਨੀ ਥਾਣੇ ਬੁਲਾਇਆ ਗਿਆ ਹੈ। ਦੱਸ ਦਈਏ ਕਿ ਦਿੱਲੀ ਪੁਲਿਸ ਨੇ ਇਸ ਮਾਮਲੇ ਵਿੱਚ ਭੀਮ ਆਰਮੀ ਦੇ ਮੁਖੀ ਨਵਾਬ ਸਤਪਾਲ ਤੰਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਤੰਵਰ 'ਤੇ ਨੁਪੁਰ ਸ਼ਰਮਾ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਦੋਸ਼ ਹੈ। ਸਾਈਬਰ ਸੈੱਲ ਦੀ ਟੀਮ ਉਸ ਤੋਂ ਪੁੱਛਗਿੱਛ ਕਰ ਰਹੀ ਹੈ।