ਕੈਨੇਡਾ – ਪਾਕਿ ਹਿੰਦੂ ਕੁੜੀਆਂ ਦੇ ਜਬਰੀ ਧਰਮ ਪਰਿਵਰਤਨ ਵਿਰੁੱਧ ਮਿਸੀਸਾਗਾ ’ਚ ਜ਼ੋਰਦਾਰ ਪ੍ਰਦਰਸ਼ਨ

by mediateam

ਓਂਟਾਰੀਓ ਡੈਸਕ (ਵਿਕਰਮ ਸਹਿਜਪਾਲ) : ਕੈਨੇਡਾ ਦੇ ਮਿਸੀਸਾਗਾ 'ਚ ਐਤਵਾਰ ਨੂੰ ਪਾਕਿਸਤਾਨੀ ਮੂਲ ਦੇ ਕਈ ਪ੍ਰਵਾਸੀਆਂ ਨੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਵੱਲੋਂ ਪਾਕਿਸਤਾਨ 'ਚ ਹਿੰਦੂ ਕੁੜੀਆਂ ਦੇ ਜਬਰੀ ਧਰਮ ਪਰਿਵਰਤਨ ਦੇ ਵਿਰੋਧ 'ਚ ਇਹ ਪ੍ਰਦਸ਼ਨ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਹ ਸਾਰੇ ਪ੍ਰਦਸ਼ਨ ਕਰਨ ਵਾਲੇ ਲੋਕ ਪਾਕਿਸਤਾਨੀ ਸੂਬੇ ਸਿੰਧ ਦੇ ਜੰਮਪਲ਼ ਸਨ। 

ਇਸ ਤੋਂ ਇਲਾਵਾ ਪਾਕਿਸਤਾਨ 'ਚ ਵੀ ਇਸ ਮਾਸਲੇ ਨੂੰ ਲੈ ਕੇ ਲੋਕਾਂ ਨੇ ਆਵਾਜ਼ ਉਠਾਉਣੀ ਸ਼ੁਰੂ ਕਰ ਦਿੱਤੀ ਹੈ। ਠੱਟਾ ਪਾਕਿਸਤਾਨ ਦੇ ਪਿੰਡ ਮਾਕਲੀ ਦੀ ਪਾਇਲ ਕੁਮਾਰੀ ਦਾ ਜਬਰੀ ਧਰਮ ਪਰਿਵਰਤਨ ਕਰਵਾਉਣ 'ਤੇ ਪ੍ਰਦਰਸ਼ਨਕਾਰੀਆਂ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ ਸੀ। ਇਹ ਰੋਸ ਪ੍ਰਦਰਸ਼ਨ 7 ਜੁਲਾਈ ਸਨਿੱਚਰਵਾਰ ਨੂੰ ਹੋਇਆ ਸੀ। ਪ੍ਰਦਰਸ਼ਨਕਾਰੀ ਹੁਣ ਪਾਕਿਸਤਾਨ ਦੀ ਸੁਪਰੀਮ ਕੋਰਟ ਤੇ ਚੀਫ਼ ਜਸਟਿਸ ਤੋਂ ਇਨਸਾਫ਼ ਦੀ ਮੰਗ ਕਰ ਰਹੇ ਹਨ।

More News

NRI Post
..
NRI Post
..
NRI Post
..