ਬਰੈਂਪਟਨ ‘ਚ ਭਾਰਤੀ ਦੂਤਾਵਾਸ ਸਾਹਮਣੇ ਰੋਸ ਪ੍ਰਦਰਸ਼ਨ

by vikramsehajpal

ਬਰੈਂਪਟਨ (ਐਨ.ਆਰ.ਆਈ. ਮੀਡਿਆ) : ਦੁਨੀਆਂ ਦੇ ਕੋਨੇ ਕੋਨੇ 'ਚ ਬੈਠੇ ਪੰਜਾਬੀਆਂ ਨੇ ਕਿਸਾਨ ਅੰਦੋਲਨ ਦੇ ਹੱਕ 'ਚ ਹਾਅ ਦਾ ਨਾਹਰਾ ਮਾਰਨ ਦੇ ਨਾਲ-ਨਾਲ ਕੇਂਦਰ ਦੀ ਭਾਜਪਾ ਸਰਕਾਰ ਦਾ ਵਿਰੋਧ ਕਰਨਾ ਵੀ ਸ਼ੁਰੂ ਕਰ ਦਿੱਤਾ ਹੈ। ਕੈਨੇਡਾ ਦੇ ਮਸ਼ਹੂਰ ਸ਼ਹਿਰ ਬਰੈਂਪਟਨ 'ਚ ਕਿਸਾਨ-ਮਜਦੂਰ ਅੰਦੋਲਨ ਦੀ ਹਮਾਇਤ 'ਚ ਉੱਥੇ ਵਸਦੇ ਪੰਜਾਬੀ ਭਾਈਚਾਰੇ, ਵਿਦਿਆਰਥੀਆਂ ਅਤੇ ਭਾਰਤ ਦੇ ਹੋਰ ਵੱਖ ਵੱਖ ਰਾਜਾਂ ਤੋਂ ਆਏ ਮਰਦ/ਔਰਤਾਂ ਨੇ ਰੋਸ ਮਾਰਚ ਤੋਂ ਬਾਅਦ ਭਾਰਤੀ ਦੂਤਾਵਾਸ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ।

ਇਸ ਰੋਸ ਧਰਨੇ 'ਤੇ ਬੈਠੇ ਲਗਭਗ 2000 ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਆਖਿਆ ਕਿ ਦੇਸ਼ ਦੇ ਅੰਨਦਾਤੇ ਦੀ ਗੱਲ ਭਾਰਤ ਸਰਕਾਰ ਨੂੰ ਸੁਣਨੀ ਚਾਹੀਦੀ ਹੈ। ਉਨਾਂ ਆਖਿਆ ਕਿ ਵਿਦੇਸ਼ਾਂ 'ਚ ਬੈਠੇ ਪੰਜਾਬੀ ਪਰਿਵਾਰ ਆਪਣੇ ਕਿਸਾਨ ਵੀਰਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਿਲ ਨਹੀਂ ਆਉਣ ਦੇਣਗੇ।