
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੰਦੀ ਸਿੰਘਾਂ ਦੀ ਰਿਹਾਈ ਲਈ ਮੋਹਾਲੀ 'ਚ ਬੈਠੇ ਪ੍ਰਦਰਸ਼ਨਕਾਰੀਆਂ ਵਲੋਂ ਚੰਡੀਗੜ੍ਹ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਗਈ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਬੀਤੀ ਦਿਨੀਂ ਪਾਣੀ ਦੀਆਂ ਬੌਛਾੜਾਂ ਮਾਰਨ ਦੇ ਨਾਲ ਅੱਥਰੂ ਗੈਸ ਦੇ ਗੋਲੇ ਛੱਡੇ ਗਏ । ਦੱਸਿਆ ਜਾ ਰਿਹਾ ਪ੍ਰਦਰਸ਼ਨਕਾਰੀਆਂ ਨੇ ਇਸ ਦੌਰਾਨ ਪੁਲਿਸ 'ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਕੁਝ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਦੀਆਂ ਗੱਡੀਆਂ ਦੇ ਸ਼ੀਸ਼ੇ ਤੋੜ ਦਿੱਤੇ। ਪੁਲਿਸ ਦੇ ਅਧਿਕਾਰੀਆਂ ਨੇ ਇੱਕ ਦਰਜਨ ਤੋਂ ਵੱਧ ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰ ਲਿਆ । ਪੁਲਿਸ ਨੇ ਗ੍ਰਿਫ਼ਤਾਰ ਕੀਤੇ ਪ੍ਰਦਰਸ਼ਨਕਾਰੀਆਂ 'ਤੇ ਮਾਮਲਾ ਦਰਜ਼ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਝੜਪ ਦੌਰਾਨ ਪੁਲਿਸ ਦੇ 30 ਤੋਂ ਵੱਧ ਮੁਲਾਜ਼ਮ ਜਖ਼ਮੀ ਹੋਏ ਹਨ। ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ । ਪੁਲਿਸ ਦੇ ਉੱਚ ਅਧਿਕਾਰੀ ਨੇ ਕਿਹਾ ਕਿ ਕਈ ਪ੍ਰਦਰਸ਼ਨਕਾਰੀਆਂ ਕੋਲੋਂ ਕਾਫੀ ਖਤਰਨਾਕ ਹਥਿਆਰ ਸਨ ।
ਹੋਰ ਖਬਰਾਂ
Rimpi Sharma
Rimpi Sharma