ਚੰਡੀਗੜ੍ਹ (ਰਾਘਵ)- ਪੰਜਾਬ ਸਕੂਲ ਸਿੱਖਿਆ ਵਿਭਾਗ ਨੇ 12ਵੀਂ ਦੇ ਨਤੀਜੇ ਜਾਰੀ ਕਰ ਦਿੱਤੇ ਹਨ। ਨਤੀਜਿਆਂ ਅਨੁਸਾਰ ਕੁੱਲ 91 ਫੀਸਦੀ ਵਿਦਿਆਰਥੀ ਪਾਸ ਹੋਏ ਹਨ।
ਜਾਰੀ ਨਤੀਜਿਆਂ ਮੁਤਾਬਕ ਬਰਨਾਲਾ ਦੀ ਹਰਸੀਰਤ ਕੌਰ ਨੇ ਪਹਿਲਾ ਸਥਾਨ, ਫਿਰੋਜ਼ਪੁਰ ਦੀ ਮਨਵੀਰ ਕੌਰ ਨੇ ਦੂਜਾ ਸਥਾਨ ਅਤੇ ਮਾਨਸਾ ਦੇ ਅਰਸ਼ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜਾਣਕਾਰੀ ਦਿੰਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਇਸ ਵਾਰ 94.32 ਫੀਸਦੀ ਕੁੜੀਆਂ ਅਤੇ 88.08 ਫੀਸਦੀ ਮੁੰਡੇ ਇਸ ਪ੍ਰੀਖਿਆ ਵਿੱਚ ਪਾਸ ਹੋਏ ਹਨ ਅਤੇ ਕੁੱਲ 91 ਫੀਸਦੀ ਵਿਦਿਆਰਥੀ ਪਾਸ ਹੋਏ ਹਨ।
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦੇ ਨਤੀਜਿਆਂ ਦੀ ਮੈਰਿਟ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਵਿੱਚ ਜ਼ਿਲ੍ਹੇ ਦੇ 25 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕੀਤਾ ਹੈ। ਜਿਸ ਵਿੱਚ 19 ਕੁੜੀਆਂ ਅਤੇ 6 ਮੁੰਡੇ ਸ਼ਾਮਲ ਹਨ। ਕੁੱਲ 18,926 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ਵਿੱਚੋਂ 16,780 ਵਿਦਿਆਰਥੀ ਪਾਸ ਹੋਏ ਜਦੋਂ ਕਿ ਬਾਕੀਆਂ ਨੂੰ ਕੰਪਾਰਟਮੈਂਟ ਮਿਲੀ।
ਤੁਹਾਨੂੰ ਦੱਸ ਦੇਈਏ ਕਿ ਜਿਹੜੇ ਵਿਦਿਆਰਥੀ ਇੱਕ ਜਾਂ ਦੋ ਵਿਸ਼ਿਆਂ ਵਿੱਚ ਪਾਸ ਨਹੀਂ ਹੋ ਸਕੇ, ਉਨ੍ਹਾਂ ਨੂੰ ਸਪਲੀਮੈਂਟਰੀ ਪ੍ਰੀਖਿਆ ਵਿੱਚ ਬੈਠਣ ਦਾ ਮੌਕਾ ਮਿਲੇਗਾ। ਬੋਰਡ ਇਸ ਸੰਬੰਧੀ ਸ਼ਡਿਊਲ ਜਲਦੀ ਹੀ ਜਾਰੀ ਕਰੇਗਾ। ਹੁਣ ਦਸਵੀਂ ਦੀ ਪ੍ਰੀਖਿਆ ਦੇ ਨਤੀਜੇ ਵੀ ਜਲਦੀ ਹੀ ਐਲਾਨੇ ਜਾਣਗੇ।


