ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

by jagjeetkaur

ਭਲਕੇ ਯਾਨੀ ਬੁੱਧਵਾਰ ਨੂੰ ਪੰਜਾਬ ਸਰਕਾਰ ਵੱਲੋਂ ਰਾਮ ਨੌਮੀ ਕਾਰਨ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸਾਰੇ ਸਰਕਾਰੀ ਅਦਾਰੇ, ਸਕੂਲ, ਕਾਲਜ ਅਤੇ ਹੋਰ ਅਦਾਰੇ ਬੰਦ ਰਹਿਣਗੇ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਨਾਲ ਹੀ ਹੁਕਮਾਂ ਦੀ ਕਾਪੀ ਸਾਰੇ ਜ਼ਿਲ੍ਹਿਆਂ ਨੂੰ ਭੇਜ ਦਿੱਤੀ ਗਈ ਹੈ। ਇਸ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।