ਲੀਡਰਾਂ ਦੀ ਸੁਰੱਖਿਆਂ ਨਾਲੋਂ ਆਮ ਜਨਤਾ ਦੀ ਸੁਰੱਖਿਆ ਜ਼ਰੂਰੀ : ਭਗਵੰਤ ਮਾਨ

by jaskamal

ਨਿਊਜ਼ ਡੈਸਕ : ਪੰਜਾਬ ਦੇ ਮੁੱਖ ਮੰਤਰੀ ਬਣਨ ਜਾ ਰਹੇ ਭਗਵੰਤ ਮਾਨ ਨੇ ਕਿਹਾ ਹੈ ਕਿ ਉਨ੍ਹਾਂ ਲਈ ਕਿਸੇ ਨੇਤਾ ਦੀ ਸੁਰੱਖਿਆ ਨਾਲੋਂ ਆਮ ਜਨਤਾ ਦੀ ਸੁਰੱਖਿਆ ਜ਼ਿਆਦਾ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਥਾਣਿਆਂ ਨੂੰ ਖਾਲੀ ਨਹੀਂ ਛੱਡਿਆ ਜਾ ਸਕਦਾ। ਮਾਨ ਨੇ ਪੰਜਾਬ ਦੀ ਗੱਦੀ ਸੰਭਾਲਣ ਤੋਂ ਪਹਿਲਾਂ ਹੀ ਸੂਬੇ 'ਚ ਹਲਚਲ ਮਚਾ ਦਿੱਤੀ ਹੈ। ਮਾਨ ਨੇ ਸਾਰੇ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਤਹਿਤ ਕਰੀਬ 122 ਨੇਤਾਵਾਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ। ਸ਼ਨੀਵਾਰ ਨੂੰ ਭਗਵੰਤ ਮਾਨ ਨੇ ਪੰਜਾਬ ਦੇ ਡੀਜੀਪੀ ਵੀਕੇ ਭਾਵਰਾ ਨਾਲ ਮੁਲਾਕਾਤ ਕੀਤੀ।

ਹੁਣ ਮਾਨ ਨੇ ਆਪਣੇ ਫੈਸਲੇ ਬਾਰੇ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ, 'ਮੈਨੂੰ ਲੱਗਦਾ ਹੈ ਕਿ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਕੁਝ ਲੋਕਾਂ ਦੀ ਸੁਰੱਖਿਆ ਨਾਲੋਂ ਜ਼ਿਆਦਾ ਜ਼ਰੂਰੀ ਹੈ। ਇਸ ਤੋਂ ਪਹਿਲਾਂ ਸਿਆਸਤਦਾਨਾਂ ਦੇ ਘਰਾਂ ਦੇ ਬਾਹਰ ਪੁਲਿਸ ਮੁਲਾਜ਼ਮ ਤਾਇਨਾਤ ਸਨ ਜਦਕਿ ਥਾਣੇ ਖਾਲੀ ਰਹੇ। ਸਾਡੇ ਲਈ 3 ਕਰੋੜ ਤੋਂ ਵੱਧ ਲੋਕਾਂ ਦੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ। ਪੁਲਿਸ ਆਪਣਾ ਕੰਮ ਕਰੇਗੀ।