‘ਚੱਕਾ ਜਾਮ’ ਦੌਰਾਨ ‘ ਹਿੰਸਕ ਘਟਨਾ ਹੋਣ ਤੇ ਮਿਲੇਗੀ ਸਜ਼ਾ:ਰਾਕੇਸ਼ ਟਿਕੈਤ

by vikramsehajpal

ਨਵੀਂ ਦਿੱਲੀ(ਦੇਵ ਇੰਦਰਜੀਤ)- ਖੇਤੀ ਕਾਨੂੰਨਾਂ ਦਾ ਵਿਰੁੱਧ ਕਿਸਾਨਾਂ ਦਾ ਵਿਰੋਧ 73 ਦਿਨਾਂ ਦਾ ਜਾਰੀ ਹੈ। ਕਿਸਾਨ ਅੱਜ ਯਾਨੀ ਸ਼ਨੀਵਾਰ ਨੂੰ ਚੱਕਾ ਜਾਮ ਕਰ ਰਹੇ ਹਨ। ਇਸ ਨੂੰ ਦੇਖਦੇ ਹੋਏ ਰਾਜਧਾਨੀ ਸਮੇਤ ਕਈ ਸੂਬਿਆਂ ਦੀ ਪੁਲਸ ਅਲਰਟ 'ਤੇ ਹੈ। ਉੱਥੇ ਹੀ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਜੇਕਰ ਇਸ ਦੌਰਾਨ ਕੋਈ ਹਿੰਸਕ ਘਟਨਾ ਹੁੰਦੀ ਹੈ ਤਾਂ ਦੋਸ਼ੀ ਨੂੰ ਸਜ਼ਾ ਦਿੱਤੀ ਜਾਵੇਗੀ। ਟਿਕੈਤ ਦਾ ਕਹਿਣਾ ਹੈ ਕਿ ਅੱਜ ਚੱਕਾ ਜਾਮ ਹਰ ਜਗ੍ਹਾ ਸ਼ਾਂਤੀਪੂਰਨ ਢੰਗ ਨਾਲ ਕੀਤਾ ਜਾ ਰਿਹਾ ਹੈ। ਜੇਕਰ ਕੋਈ ਵੀ ਹਿੰਸਕ ਘਟਨਾ ਹੁੰਦੀ ਹੈ ਤਾਂ ਸਜ਼ਾ ਦਿੱਤੀ ਜਾਵੇਗੀ।