ਪੰਜਾਬ ‘ਚ 24 ਘੰਟਿਆਂ ਵਿਚ ਆਏ ਰਿਕਾਰਡ 2,526 ਮਾਮਲੇ, 63 ਮੌਤਾਂ

by mediateam

ਚੰਡੀਗੜ੍ਹ (NRI MEDIA) : ਬੀਤੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 2,526 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 63 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 74 ਹਜ਼ਾਰ ਤੋਂ ਪਾਰ ਹੋ ਗਈ ਹੈ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ੁੱਕਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 74,616 ਹੋ ਗਈ ਹੈ।

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 2,212 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 79 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 74,616 ਮਰੀਜ਼ਾਂ ਵਿੱਚੋਂ 53,308 ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 19,096 ਐਕਟਿਵ ਮਾਮਲੇ ਹਨ। 

More News

NRI Post
..
NRI Post
..
NRI Post
..