ਚਮਕੌਰ ਸਾਹਿਬ (ਨੇਹਾ): ਇੱਥੋਂ ਦੀ ਪੁਲੀਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਥਾਣਾ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਡੀਐੱਸਪੀ ਮਨਜੀਤ ਔਲਖ ਦੀ ਅਗਵਾਈ ਹੇਠ ਪੁਲੀਸ ਚੌਂਕੀ ਬੇਲਾ ਦੇ ਇੰਚਾਰਜ ਏਐੱਸਆਈ ਨਰਿੰਦਰਪਾਲ ਸਿੰਘ ਪੁਲੀਸ ਪਾਰਟੀ ਸਮੇਤ ਸਮਾਜ ਵਿਰੋਧੀ ਅਨਸਰਾਂ, ਨਸ਼ਾ ਤਸਕਰਾਂ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਬੱਸ ਸਟੈਂਡ ਬੇਲਾ ਵਿਖੇ ਮੌਜੂਦ ਸਨ।
ਉਨ੍ਹਾਂ ਦੱਸਿਆ ਕਿ ਇਕ ਮੁਖਬਰ ਦੀ ਇਤਲਾਹ ’ਤੇ ਹਰਪ੍ਰੀਤ ਸਿੰਘ ਉਰਫ ਲੱਕੀ ਪਿੰਡ ਹੇਡੋਂ ਹਾਲ ਵਾਸੀ ਲੱਕੀ ਢਾਬਾ ਚਮਕੌਰ ਸਾਹਿਬ, ਬਲਵਿੰਦਰ ਸਿੰਘ ਉਰਫ ਵਰਿੰਦਰ ਪਿੰਡ ਬਰਸਾਲਪੁਰ ਅਤੇ ਭੁਪਿੰਦਰ ਸਿੰਘ ਉਰਫ ਰੋਡਾ ਪਿੰਡ ਸੱਲ੍ਹੋਮਾਜਰਾ ਜੋ ਕਿ ਨਸ਼ਾ ਕਰਨ ਦੇ ਆਦੀ ਹਨ, ਨੂੰ ਮੌਕੇ ਤੇ ਕਾਬੂ ਕੀਤਾ ਗਿਆ। ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਕੇਸ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਗਈ ਹੈ।



