Punjab: ਬਠਿੰਡਾ ‘ਚ ਗੈਸ ਲੀਕ ਹੋਣ ਕਾਰਨ 3 ਲੋਕਾਂ ਦੀ ਮੌਤ

by nripost

ਬਠਿੰਡਾ (ਰਾਘਵ) : ਇੱਥੇ ਤਲਵੰਡੀ ਸਾਬੋ ਵਿਖੇ ਗੈਸ ਲੀਕ ਹੋਣ ਕਾਰਨ 3 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਰਾਮਾ ਮੰਡੀ ਰਿਫਾਈਨਰੀ 'ਚ ਮੰਗਲਵਾਰ ਨੂੰ ਅਚਾਨਕ ਅਮੋਨੀਆ ਗੈਸ ਲੀਕ ਹੋ ਗਈ, ਜਿਸ ਤੋਂ ਬਾਅਦ ਮੌਕੇ 'ਤੇ ਭਾਜੜਾਂ ਪੈ ਗਈਆਂ। ਦਰਅਸਲ ਰਿਫਾਈਨਰੀ 'ਚ ਠੇਕੇਦਾਰ ਕੰਪਨੀ ਦੇ 4 ਮੁਲਾਜ਼ਮਾਂ ਵਲੋਂ ਸਫ਼ਾਈ ਚੱਲ ਰਹੀ ਸੀ। ਇਸ ਦੌਰਾਨ 4 ਮੁਲਾਜ਼ਮਾਂ ਨੂੰ ਸਾਹ ਲੈਣ 'ਚ ਦਿੱਕਤ ਮਹਿਸੂਸ ਹੋਣ ਲੱਗੀ। ਇਸ ਦੀ ਸੂਚਨਾ ਮਿਲਣ 'ਤੇ ਸਿਹਤ ਅਤੇ ਸੁਰੱਖਿਆ ਟੀਮ ਵਲੋਂ ਮੌਕੇ 'ਤੇ ਪਹੁੰਚ ਕੇ ਉਕਤ ਮੁਲਾਜ਼ਮਾਂ ਨੂੰ ਬਠਿੰਡਾ ਏਮਜ਼ 'ਚ ਲਿਆਂਦਾ ਗਿਆ। ਇੱਥੇ ਕਾਫੀ ਕੋਸ਼ਿਸ਼ਾਂ ਤੋਂ ਬਾਅਦ ਵੀ 3 ਮੁਲਾਜ਼ਮਾਂ ਨੂੰ ਬਚਾਇਆ ਨਹੀਂ ਜਾ ਸਕਿਆ ਅਤੇ ਉਨ੍ਹਾਂ ਦੀ ਮੌਤ ਹੋ ਗਈ, ਜਦੋਂ ਕਿ ਇਕ ਮੁਲਾਜ਼ਮ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਮ੍ਰਿਤਕਾਂ ਦੀ ਪਛਾਣ ਸੁਖਪਾਲ ਸਿੰਘ, ਰਾਜਵਿੰਦਰ ਸਿੰਘ ਅਤੇ ਅਸਤਰ ਅਲੀ ਵਜੋਂ ਹੋਈ ਹੈ, ਜਦੋਂ ਕਿ ਚੌਥੇ ਮੁਲਾਜ਼ਮ ਕ੍ਰਿਸ਼ਨ ਕੁਮਾਰ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਫਿਲਹਾਲ ਗੈਸ ਦੀ ਲੀਕੇਜ ਨੂੰ ਰੋਕਣ ਲਈ ਰੈਸਕਿਊ ਆਪਰੇਸ਼ਨ ਚਲਾਇਆ ਜਾ ਰਿਹਾ ਹੈ।

More News

NRI Post
..
NRI Post
..
NRI Post
..