ਲੁਧਿਆਣਾ (ਰਾਘਵ): ਤਾਜਪੁਰ ਰੋਡ 'ਤੇ ਸਥਿਤ ਕੇਂਦਰੀ ਜੇਲ੍ਹ ਦੀ ਸੁਰੱਖਿਆ ਨੂੰ ਸੰਨ੍ਹ ਲਗਾ ਕੇ ਕੈਦੀਆਂ ਤਕ ਫ਼ੋਨ ਪਹੁੰਚਾਉਣ ਦਾ ਸਿਲਸਿਲਾ ਜਾਰੀ ਹੈ। ਅੱਜ ਵੀ ਚੈਕਿੰਗ ਦੌਰਾਨ ਕੈਦੀਆਂ ਤੋਂ 8 ਮੋਬਾਈਲ ਬਰਾਮਦ ਕੀਤੇ ਗਏ ਹਨ। ਪੁਲਸ ਨੇ ਸਹਾਇਕ ਸੁਪਰਡੈਂਟ ਦੀ ਸ਼ਿਕਾਇਤ 'ਤੇ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।



