Punjab: ਜਲੰਧਰ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਦੀ ਮੌਤ

by nripost

ਜਲੰਧਰ (ਨੇਹਾ) : ਜਲੰਧਰ-ਅੰਮ੍ਰਿਤਸਰ ਰੋਡ 'ਤੇ ਸਥਿਤ ਪਿੰਡ ਲਿੱਧੜਾਂ ਦੇ ਪੁਲ ਦੀ ਸਰਵਿਸ ਲਾਈਨ ਕੋਲ ਇਕ ਅਣਪਛਾਤੇ ਵਾਹਨ ਨੇ ਇਕ ਵਿਅਕਤੀ ਨੂੰ ਪਿੱਛੋਂ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਵਿਅਕਤੀ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਉਕਤ ਵਿਅਕਤੀ ਪੈਦਲ ਜਾ ਰਿਹਾ ਸੀ, ਜਿਸ ਨੂੰ ਕਿਸੇ ਵਾਹਨ ਚਾਲਕ ਨੇ ਪਿੱਛੋਂ ਆਉਂਦੇ ਹੋਏ ਜ਼ੋਰਦਾਰ ਟੱਕਰ ਮਾਰ ਦਿੱਤੀ।

ਇਸ ਹਾਦਸਾ ਇੰਨਾ ਭਿਆਨਕ ਸੀ ਕਿ ਉਕਤ ਵਿਅਕਤੀ ਦੀ ਲੱਤ ਬੁਰੀ ਤਰ੍ਹਾਂ ਦਰੜੀ ਗਈ ਅਤੇ ਮੌਕੇ "ਤੇ ਹੀ ਉਸ ਦੀ ਮੌਤ ਹੋ ਗਈ। ਇਸ ਉਪਰੰਤ ਰਾਹਗੀਰਾਂ ਨੇ ਇਸ ਬਾਰੇ ਮਕਸੂਦਾਂ ਥਾਣੇ ਦੀ ਪੁਲਸ ਨੂੰ ਸੂਚਿਤ ਕੀਤਾ ਅਤੇ ਏਐੱਸਆਈ ਰਾਜਿੰਦਰ ਸਿੰਘ ਪੁਲਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਭਿਜਵਾਇਆ। ਮਾਮਲੇ ਵਿਚ ਪੁਲਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।