ਜਲਾਲਾਬਾਦ (ਰਾਘਵ) : ਜਲਾਲਾਬਾਦ ਦੇ ਪਿੰਡ ਕੰਨਾਲਾ ਵਾਲੇ ਝੁੱਗੇ ਪਾਰਕ ਦੇ ਨੇੜੇ ਇਕ ਔਰਤ ਦੀ ਸੜਕ ਹਾਦਸੇ ’ਚ ਮੌਤ ਹੋਣ ਤੋਂ ਬਾਅਦ ਸਿਟੀ ਥਾਣਾ ਜਲਾਲਾਬਾਦ ਦੀ ਪੁਲਸ ਨੇ ਗੱਡੀ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਲਖਮੀਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਬਲਵਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਕੰਨਾਲਾ ਵਾਲੇ ਝੁੱਗੇ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਗਏ ਹਨ ਕਿ ਰਸ਼ਨੀਤ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਕੰਨਾਲਾ ਵਾਲੇ ਝੁੱਗੇ ਜਲਾਲਾਬਾਦ ਨੇ ਆਪਣੀ ਕਾਰ ਨੂੰ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਉਸ ਦੀ ਪਤਨੀ ਸੁਰਜੀਤ ਕੌਰ ਨੂੰ ਟੱਕਰ ਮਾਰ ਦਿੱਤੀ।
ਇਸ ਹਾਦਸੇ ’ਚ ਉਸ ਦੀ ਪਤਨੀ ਦੀ ਮੌਤ ਹੋ ਗਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁੱਦਈ ਬਲਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਸਿਟੀ ਜਲਾਲਾਬਾਦ ’ਚ ਡਰਾਈਵਰ ਰਸ਼ਨੀਤ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਕੰਨਲਾਵਾਲੇ ਝੁੱਗੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ।



