Punjab: ਮੋਗਾ ‘ਚ ਵਾਪਰਿਆ ਦਰਨਾਕ ਸੜਕ ਹਾਦਸਾ, 1 ਦੀ ਮੌਤ

by nripost

ਮੋਗਾ (ਰਾਘਵ): ਮੋਗਾ ਜ਼ਿਲ੍ਹੇ ਦੇ ਕਸਬਾ ਬੱਧਨੀ ਕਲਾ ਕੋਲ ਉਸ ਵੇਲੇ ਵੱਡਾ ਹਾਦਸਾ ਵਾਪਰਿਆ ਜਦੋਂ ਮੋਗਾ ਸਾਈਡ ਤੋਂ ਜਾ ਰਹੀ ਸਕਾਰਪਿਓ ਗੱਡੀ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਦੂਸਰੀ ਸਾਈਡ ਫੁੱਟਪਾਥ ਕਰਾਸ ਕਰਕੇ ਵਰਨਾ ਕਾਰ ਵਿਚ ਜਾ ਵੱਜੀ। ਇਸ ਨਾਲ ਵਰਨਾ ਕਾਰ ਦਾ ਚਾਲਕ ਅਤੇ ਸਕਾਰਪੀਓ ਚਾਲਕ ਦੀ ਮੌਤ ਹੋ ਗਈ ਜਦਕਿ ਦੋ ਹੋਰ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਜ਼ਖਮੀਆਂ ਵਿਚ ਇਕ ਮਹਿਲਾ ਵੀ ਸ਼ਾਮਲ ਹੈ, ਜਿਨ੍ਹਾਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।

ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਨੇ ਕਿਹਾ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਬੱਧਨੀ ਕਲਾ ਕੋਲ ਇਕ ਸਕਾਰਪੀਓ ਅਤੇ ਵਰਨਾ ਕਾਰ ਦੀ ਟੱਕਰ ਹੋ ਗਈ। ਅਸੀਂ ਮੌਕੇ 'ਤੇ ਪਹੁੰਚੇ ਤਾਂ ਦੋ ਵਿਅਕਤੀਆਂ ਦੀ ਮੌਤ ਹੋ ਚੁੱਕੀ ਸੀ ਅਤੇ ਦੋ ਗੰਭੀਰ ਰੂਪ ਨਾਲ ਜ਼ਖਮੀ ਹੋਏ ਸਨ। ਜ਼ਖਮੀਆਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਅਤੇ ਮ੍ਰਿਤਕ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਮੋਰਚਰੀ ਵਿਚ ਰਖਵਾਇਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਜਰਨੈਲ ਸਿੰਘ ਵਾਸੀ ਬਿਲਾਸਪੁਰ ਅਤੇ ਕੁਲਵੰਤ ਸਿੰਘ ਵਾਸੀ ਸ਼ੇਰਪੁਰ ਤਹਿਬਾ ਵਜੋਂ ਹੋਈ ਹੈ। ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।