Punjab: ਗੁਰੂਘਰ ‘ਚ ਧਾਰਮਿਕ ਸਮਾਗਮ ਦੌਰਾਨ ਫਟਿਆ AC, 1 ਔਰਤ ਦੀ ਮੌਤ

by nripost

ਬਲਾਚੌਰ (ਨੇਹਾ): ਇੱਥੋਂ 18 ਕਿਲੋਮੀਟਰ ਦੂਰ ਸਤੁਲਜ ਦਰਿਆ ਦੇ ਕੰਢੇ ਰੋਪੜ ਨੇੜੇ ਸਥਿਤ ਗੁਰਦੁਆਰਾ ਹੈੱਡ ਦਰਬਾਰ ਕੋਟ ਪੁਰਾਣ (ਗੁਰਦੁਆਰਾ ਟਿੱਬੀ ਸਾਹਿਬ) ਵਿਖੇ ਸੰਤ ਬਾਬਾ ਖੁਸ਼ਹਾਲ ਸਿੰਘ ਨਮਿਤ ਭੋਗ ਅਤੇ ਅੰਤਿਮ ਅਰਦਾਸ ਮੌਕੇ ਇੱਕ ਏਅਰ ਕੰਡੀਸ਼ਨਰ ਦਾ ਕੰਪਰੈਸ਼ਰ ਫਟਣ ਕਾਰਨ ਇੱਕ ਸ਼ਰਧਾਲੂ ਔਰਤ ਦੀ ਮੌਤ ਹੋ ਗਈ, ਜਦੋਂ ਕਿ 9 ਹੋਰ ਸ਼ਰਧਾਲੂ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚੋਂ ਇੱਕ ਦੀ ਹਾਲਤ ਨਾਜ਼ੁਕ ਦੱਸੀ ਜਾਂਦੀ ਹੈ। ਮ੍ਰਿਤਕਾ ਦੀ ਪਛਾਣ ਕਸ਼ਮੀਰ ਕੌਰ (62) ਵਾਸੀ ਹਰਿਗੋਬਿੰਦ ਨਗਰ, ਰੂਪਨਗਰ ਦੱਸੀ ਜਾਂਦੀ ਹੈ। ਗੰਭੀਰ ਜ਼ਖ਼ਮੀ ਔਰਤ ਦੀ ਪਛਾਣ ਬਲਜੀਤ ਕੌਰ, ਪਿੰਡ ਭਲਿਆਣ ਵਜੋਂ ਹੋਈ ਹੈ, ਜਿਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕੀਤਾ ਗਿਆ ਹੈ।

ਅੱਜ ਗੁਰਦੁਆਰਾ ਹੈੱਡ ਦਰਬਾਰ ਕੋਟ ਪੁਰਾਣ ਵਿਖੇ ਸੰਤ ਬਾਬਾ ਖੁਸ਼ਹਾਲ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤ ਮੌਜੂਦ ਸੀ। ਇਸ ਦੌਰਾਨ ਅਚਾਨਕ ਹੀ ਇੱਕ ਸਟੈਂਡਿੰਗ ਏਅਰ ਕੰਡੀਸ਼ਨਰ ਦਾ ਕੰਪਰੈਸ਼ਰ ਫਟ ਗਿਆ ਅਤੇ ਅੱਗ ਦਾ ਭਾਂਬੜ ਮਚ ਗਿਆ। ਇਸ ਕਾਰਨ 10 ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਫ਼ੌਰੀ ਰੂਪਨਗਰ ਦੇ ਪਰਮਾਰ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਇਕ ਔਰਤ ਕਸ਼ਮੀਰ ਕੌਰ ਦੀ ਮੌਤ ਹੋ ਗਈ। ਇਕ ਗੰਭੀਰ ਜ਼ਖ਼ਮੀ ਔਰਤ ਬਲਜੀਤ ਕੌਰ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕੀਤਾ ਗਿਆ ਹੈ, ਜਦੋਂ ਕਿ ਬਾਕੀ ਜ਼ਖ਼ਮੀਆਂ ਦੀ ਹਾਲਤ ਸਥਿਰ ਦੱਸੀ ਜਾਂਦੀ ਹੈ। ਜ਼ਿਕਰਯੋਗ ਹੈ ਕਿ ਅੰਤਿਮ ਅਰਦਾਸ ਸਮੇਂ ਵੱਡੀ ਗਿਣਤੀ ਵਿੱਚ ਸਿਆਸੀ ਆਗੂ ਵੀ ਗੁਰਦੁਆਰਾ ਸਾਹਿਬ ਵਿਚ ਮੌਜੂਦ ਸਨ।

More News

NRI Post
..
NRI Post
..
NRI Post
..