Punjab: ਅਨਿਲ ਜੋਸ਼ੀ ਮੁੜ ਅਕਾਲੀ ਦਲ ‘ਚ ਸ਼ਾਮਲ

by nripost

ਲੁਧਿਆਣਾ (ਰਾਘਵ): ਸਾਬਕਾ ਮੰਤਰੀ ਅਨਿਲ ਜੋਸ਼ੀ ਦੀ ਅੱਜ ਅਕਾਲੀ ਦਲ 'ਚ ਮੁੜ ਵਾਪਸੀ ਹੋ ਗਈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਹ ਜਾਣਕਾਰੀ ਉਨ੍ਹਾਂ ਆਪਣੇ ਐਕਸ ਹੈਂਡਲ 'ਤੇ ਸ਼ੇਅਰ ਕੀਤੀ। ਉਨ੍ਹਾਂ ਇਹ ਵੀ ਦੱਸਿਆ ਕਿ ਅਨਿਲ ਜੋਸ਼ੀ ਲੁਧਿਆਣਾ ਜ਼ਿਮਨੀ ਚੋਣ ਲਈ ਪਾਰਟੀ ਕੈਂਪੇਨ ਦਾ ਹਿੱਸਾ ਰਹਿਣਗੇ। ਜ਼ਿਕਰਯੋਗ ਹੈ ਕਿ ਅਨਿਲ ਜੋਸ਼ੀ ਸਾਲ 2021 'ਚ ਭਾਜਪਾ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋ ਗਏ ਸਨ ਪਰ ਉਹ ਪਾਰਟੀ ਛੱਡ ਗਏ। ਹੁਣ ਫਿਰ ਉਨ੍ਹਾਂ ਘਰ ਵਾਪਸੀ ਕਰਦੇ ਹੋਏ ਅੱਜ ਅਕਾਲੀ ਦਲ 'ਚ ਵਾਪਸੀ ਕਰ ਲਈ।

ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਐਕਸ ’ਤੇ ਲਿਖਿਆ ਕਿ ਆਪਣੇ ਛੋਟੇ ਭਰਾ ਅਨਿਲ ਜੋਸ਼ੀ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਸਵਾਗਤ ਕਰਦਿਆਂ ਖ਼ੁਸ਼ੀ ਮਹਿਸੂਸ ਹੋ ਰਹੀ ਹੈ। ਉਹ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਵੀ ਪਾਰਟੀ ਪ੍ਰਚਾਰ ਵਿੱਚ ਸ਼ਾਮਲ ਹੋਏ ਹਨ। ਅਸੀਂ ਇਕੱਠੇ ਮਿਲ ਕੇ, ਇਕ ਫਰਕ ਲਿਆਵਾਂਗੇ। ਜ਼ਿਕਰਯੋਗ ਹੈ ਕਿ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਅਨਿਲ ਜੋਸ਼ੀ ਨੇ ਬੀਤੇ ਸਾਲ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਜੋਸ਼ੀ ਨੇ ਪਾਰਟੀ ਦੀ ਕਾਰਜਪ੍ਰਣਾਲੀ 'ਤੇ ਵੀ ਸਵਾਲ ਖੜ੍ਹੇ ਕੀਤੇ ਸਨ।