ਪੰਜਾਬ: ਅਰਵਿੰਦ ਕੇਜਰੀਵਾਲ ਤੇ ਸੀਐਮ ਮਾਨ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ

by jaskamal

ਪੱਤਰ ਪ੍ਰੇਰਕ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੇ। ਇਸ ਦੌਰਾਨ ਉਨ੍ਹਾਂ ਗੁਰੂ ਸਾਹਿਬ ਦਾ ਆਸ਼ੀਰਵਾਦ ਵੀ ਲਿਆ। ਜੇਲ੍ਹ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੀ ਇਹ ਪਹਿਲੀ ਪੰਜਾਬ ਫੇਰੀ ਹੈ। ਇਸ ਦੌਰਾਨ ਉਹ ਪੰਜਾਬ ਵਿੱਚ ਚੋਣ ਪ੍ਰਚਾਰ ਦੀ ਸ਼ੁਰੂਆਤ ਅੰਮ੍ਰਿਤਸਰ ਤੋਂ ਕਰਨਗੇ।

ਜਾਣਕਾਰੀ ਮੁਤਾਬਕ ਅਰਵਿੰਦ ਕੇਜਰੀਵਾਲ ਅੱਜ ਸ਼ਾਮ ਅੰਮ੍ਰਿਤਸਰ 'ਚ ਵੱਡਾ ਰੋਡ ਸ਼ੋਅ ਕਰਨਗੇ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ। ਇਸ ਦੌਰਾਨ ਉਹ ਲੋਕ ਸਭਾ ਚੋਣਾਂ ਲਈ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ।