ਪੰਜਾਬ ਭਵਨ : ਹਰੀਸ਼ ਚੌਧਰੀ ਅਤੇ ਸਿੱਧੂ ਵਿਚਾਲੇ ਅਹਿਮ ਮੀਟਿੰਗ

by vikramsehajpal

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਆਬਜ਼ਰਵਰ ਹਰੀਸ਼ ਚੌਧਰੀ ਦਰਮਿਆਨ ਪੰਜਾਬ ਭਵਨ ’ਚ ਅਹਿਮ ਮੀਟਿੰਗ ਹੋ ਰਹੀ ਹੈ।

ਜ਼ਿਕਰਯੋਗ ਹੈ ਕਿ ਬੀਤੀ ਰਾਤ ਵੀ ਚੰਡੀਗੜ੍ਹ ’ਚ ਅਹਿਮ ਮੀਟਿੰਗ ਹੋਈ ਸੀ, ਜਿਸ ’ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਨਵਜੋਤ ਸਿੱਧੂ ਤੇ ਹਰੀਸ਼ ਚੌਧਰੀ ਮੌਜੂਦ ਸਨ। ਇਹ ਮੀਟਿੰਗ ਕਾਫ਼ੀ ਦੇਰ ਤਕ ਚੱਲੀ।

ਨਵਜੋਤ ਸਿੰਘ ਸਿੱਧੂ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਲਏ ਗਏ ਕੁਝ ਫ਼ੈਸਲਿਆਂ ਕਾਰਨ ਨਾਰਾਜ਼ ਚੱਲ ਰਹੇ ਹਨ। ਦੱਸ ਦੇਈਏ ਕਿ ਬੀਤੇ ਕੱਲ ਨਵਜੋਤ ਸਿੱਧੂ ਵੱਲੋਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਇਕ ਚਿੱਠੀ ਲਿਖੀ ਗਈ।

ਜਿਸ 'ਚ ਪੰਜਾਬ ਦੇ 13 ਵਾਅਦਿਆਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਨ ਦੀ ਗੱਲ ਕਹੀ ਗਈ ਸੀ। ਇਨ੍ਹਾਂ 'ਚੋਂ 7 ਮਸਲੇ ਅਹਿਮ ਦੱਸੇ ਜਾ ਰਹੇ ਹਨ।

More News

NRI Post
..
NRI Post
..
NRI Post
..