
ਬਠਿੰਡਾ (ਰਾਘਵ): ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਸਰਕਾਰ ਨੇ ਇਕ ਹੋਰ ਵੱਡੀ ਕਾਰਵਾਈ ਕੀਤੀ ਹੈ। ਸੂਤਰਾਂ ਮੁਤਾਬਕ ਬਠਿੰਡਾ ਦੇ ਡੀਐਸਪੀ ਹਰਬੰਸ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਡਰੱਗ ਮਾਮਲੇ ਦੀ ਕਾਰਵਾਈ ਵਿਚ ਢਿੱਲ-ਮੱਠ ਦੇ ਰਵੀਏ ਤਹਿਤ ਇਹ ਐਕਸ਼ਨ ਲਿਆ ਗਿਆ ਹੈ। ਇਹ ਵੀ ਪਤਾ ਲੱਗਾ ਹੈ ਕਿ ਡੀਐੱਸਪੀ ਦੇ ਨਸ਼ਾ ਤਸਕਰਾਂ ਨਾਲ ਕਥਿਤ ਸਬੰਧਾਂ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਮਾਨ ਸਰਕਾਰ ਵੱਲੋਂ ਸਖ਼ਤ ਸੰਦੇਸ਼ ਦਿੱਤਾ ਗਿਆ ਹੈ ਕਿ ਨਸ਼ਿਆਂ ਵਿਰੁੱਧ ਜੰਗ ਵਿਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਅਜਿਹੇ ਹਰ ਅਧਿਕਾਰੀ, ਮੁਲਾਜ਼ਮ ਵਿਰੁੱਧ ਕਾਰਵਾਈ ਕੀਤੀ ਜਾਵੇਗੀ, ਜੋ ਨਸ਼ਿਆਂ ਖਿਲਾਫ ਮੁਹਿੰਮ ਵਿਚ ਢਿੱਲ ਵਰਤਦਾ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਭਾਵੇਂ ਕੋਈ ਵੀ ਹੋਵੇ ਜੇ ਹੋਈ ਭ੍ਰਿਸ਼ਟਾਚਾਰ ਕਰਦਾ ਹੈ ਜਾਂ ਨਸ਼ਾ ਨਾਲ ਸੰਬੰਧਤ ਮਾਮਲਿਆਂ ਵਿਚ ਪਾਇਆ ਜਾਂਦਾ ਹੈ ਤਾਂ ਉਸ ਨੂੰ ਕਿਸੇ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ।