ਪੰਜਾਬ ਭਾਜਪਾ ਪ੍ਰਧਾਨ ਨੇ ਕਿਹਾ-ਸਾਨੂੰ ਵੋਟ ਨਹੀਂ ਪਾਉਣੀ ਤਾਂ ਕਾਂਗਰਸ ਨੂੰ ਪਾ ਦਿਓ ਪਰ ਆਪ ਨੂੰ ਨਹੀਂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਚੋਣ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੇਕਰ ਲੋਕਾਂ ਸਾਨੂੰ ਵੋਟ ਨਹੀਂ ਪਾਉਣੀ ਤਾਂ ਨਾ ਪਾਉਣ ਪਰ ਦੇਸ਼ ਨੂੰ ਤੋੜਨ ਵਾਲੀ ਪਾਰਟੀ ਆਮ ਆਦਮੀ ਪਾਰਟੀ ਦਾ ਸਾਥ ਨਾ ਦੇਣ। ਉਨ੍ਹਾਂ ਨੇ ਇੱਕ ਵੀਡੀਓ ਵਿੱਚ ਕਿਹਾ ਕਿ ਜੇਕਰ ਸਾਨੂੰ ਵੋਟ ਨਹੀਂ ਪਾਉਣੀ ਤਾਂ ਭਾਵੇਂ ਕਾਂਗਰਸ ਨੂੰ ਪਾ ਦਿਓ ਪਰ ਆਮ ਆਦਮੀ ਪਾਰਟੀ ਨੂੰ ਵੋਟ ਨਹੀਂ ਪਾਉਣੀ। ਉਨ੍ਹਾਂ ਕਿਹਾ ਕਿ ਆਪ ਨੂੰ ਵੋਟ ਪਾਉਣ ਦਾ ਮਤਲਬ ਹੈ ਕਿ ਅੱਤਵਾਦ ਨੂੰ ਵੋਟ ਪਾਉਣੀ। ਇਸ ਲਈ ਜੇਕਰ ਭਾਜਪਾ ਨੂੰ ਵੋਟ ਨਹੀਂ ਪਾਉਣੀ ਤਾਂ ਕਾਂਗਰਸ ਨੂੰ ਪਾ ਦਿਓ ਪਰ ਆਮ ਆਦਮੀ ਪਾਰਟੀ ਦੇ ਹੱਕ ਵਿਚ ਵੋਟ ਨਾ ਪਾਉਣਾ।