ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਅਸ਼ਵਨੀ ਸ਼ਰਮਾ ਦਾ ਵੱਡਾ ਬਿਆਨ…

by jaskamal

ਨਿਊਜ਼ ਡੈਸਕ : ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਭਾਰਤੀ ਜਨਤਾ ਪਾਰਟੀ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਨਾਲ ਕਿਸੇ ਵੀ ਤਰ੍ਹਾਂ ਦਾ ਗਠਜੋੜ ਨਹੀਂ ਕਰੇਗੀ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ 'ਚ ਅਕਾਲੀ ਦਲ 'ਤੇ ਵੱਡੇ ਇਲਜ਼ਾਮ ਹਨ ਅਤੇ ਭਾਰਤੀ ਜਨਤਾ ਪਾਰਟੀ ਇਹ ਇਲਜ਼ਾਮ ਨਹੀਂ ਢੋਅ ਸਕਦੀ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਵੇਂ ਸੰਗਰੂਰ ਦੀ ਜ਼ਿਮਨੀ ਚੋਣ ਹੋਵੇ ਜਾਂ ਫਿਰ ਨਗਰ ਨਿਗਮ ਚੋਣਾਂ, ਪਾਰਟੀ ਨੇ ਸੰਗਠਨਾਤਮਕ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

ਉਨ੍ਹਾਂ ਇਸ ਮੌਕੇ ਪੰਜਾਬ ਦੀ ਆਮ ਆਦਮੀ ਪਾਰਟੀ 'ਤੇ ਵੀ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਇਹ ਹੀ ਨਹੀਂ ਪਤਾ ਕਿ ਉਨ੍ਹਾਂ ਦਾ ਮੁੱਖ ਮੰਤਰੀ ਭਗਵੰਤ ਮਾਨ ਹੈ ਜਾਂ ਫਿਰ ਅਰਵਿੰਦ ਕੇਜਰੀਵਾਲ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਜਾਗੀ ਹੁੰਦੀ ਤਾਂ ਪਟਿਆਲਾ ਹਿੰਸਾ ਨਾ ਹੁੰਦੀ।