ਪੰਜਾਬ ਬਜਟ 2021-22: ਸਰਕਾਰੀ ਬੱਸਾਂ ’ਚ ਔਰਤਾਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ

by vikramsehajpal

ਚੰਡੀਗੜ੍ਹ (ਦੇਵ ਇੰਦਰਜੀਤ)-ਪੰਜਾਬ ਵਿਧਾਨ ਸਭਾ ਦੇ ਸੈਸ਼ਨ ’ਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਤੇ ਕਾਰਜਕਾਲ ਦਾ ਆਪਣਾ ਅਖ਼ਰੀ 5ਵਾਂ ਬਜਟ ਪੇਸ਼ ਕਿੱਤਾ ਗਿਆ। ਕੈਪਟਨ ਸਰਕਾਰ ਦੇ 2021-22 ਦੇ ਨਵੇਂ ਬਜਟ ’ਚ ਜਿਥੇ ਅਹਿਮ ਵੱਖ-ਵੱਖ ਵਰਗਾਂ ਰਿਆਇਤਾਂ ਓਥੇ ਹੀ ਕਈ ਸਕੀਮਾਂ ਤਹਿਤ ਰਾਸ਼ੀ ਦੇ ਗੱਫੇ ਦਿੱਤੇ ਗਏ ਹਨ।

ਇਸ ਦੇ ਨਾਲ ਹੀ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਪੇਸ਼ ਕੀਤੇ ਗਏ ਇਸ ਬਜਟ ’ਚ ਔਰਤਾਂ ਨੂੰ ਵੱਡੀ ਸੌਗਾਤ ਦਿੰਦੇ ਹੋਏ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਸਰਕਾਰੀ ਬੱਸਾਂ ’ਚ ਫ੍ਰੀ ਸਫ਼ਰ ਕਰਨ ਦੀ ਸੌਗਾਤ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸਰਕਾਰੀ ਕਾਲਜਾਂ ਅਤੇ ਸਰਕਾਰੀ ਸਕੂਲਾਂ ’ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਫ੍ਰੀ ਟਰਾਂਸਪੋਰਟ ਬੱਸਾਂ ਮੁਹੱਈਆ ਕਰਵਾਉਣ ਅਤੇ ਸਰਕਾਰੀ ਬੱਸਾਂ ’ਚ ਵਿਦਿਆਰਥੀ ਨੂੰ ਮੁਫ਼ਤ ਸਫ਼ਰ ਕਰਨ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਗਿਆ ਹੈ।