ਪੰਜਾਬ ਬਜਟ 2021-22 ਵਿਚ ਕਿਸਾਨੀ ਕਰਜ਼ਿਆਂ ’ਤੇ ਲੀਕ

by vikramsehajpal

ਚੰਡੀਗੜ੍ਹ (ਦੇਵ ਇੰਦਰਜੀਤ)-ਪੰਜਾਬ ਵਿਧਾਨ ਸਭਾ ਦੇ ਸੈਸ਼ਨ ’ਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਤੇ ਕਾਰਜਕਾਲ ਦਾ ਆਪਣਾ ਅਖ਼ਰੀ 5ਵਾਂ ਬਜਟ ਪੇਸ਼ ਕਿੱਤਾ ਗਿਆ।

ਕੈਪਟਨ ਸਰਕਾਰ ਦੇ 2021-22 ਦੇ ਨਵੇਂ ਬਜਟ ’ਚ ਜਿਥੇ ਅਹਿਮ ਵੱਖ-ਵੱਖ ਵਰਗਾਂ ਰਿਆਇਤਾਂ ਓਥੇ ਹੀ ਕਈ ਸਕੀਮਾਂ ਤਹਿਤ ਰਾਸ਼ੀ ਦੇ ਗੱਫੇ ਦਿੱਤੇ ਗਏ ਹਨ। ਬਜਟ ਵਿਚ ਕਿਸਾਨੀ ਕਰਜ਼ਿਆਂ ’ਤੇ ਲੀਕ ਤੇ ਮੁਫ਼ਤ ਬਿਜਲੀ ਸਹੂਲਤ ਲਈ ਸਬਸਿਡੀ ਜਾਰੀ ਰੱਖਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਵਿੱਤ ਮੰਤਰੀ ਵੱਲੋਂ ਪੇਸ਼ ਬਜਟ ਵਿੱਚ ਕਿਸਾਨੀ ਕਰਜ਼ਿਆਂ ’ਤੇ ਲੀਕ ਮਾਰਨ ਤੇ ਮੁਫ਼ਤ ਬਿਜਲੀ ਲਈ ਸਬਸਿਡੀ ਦੀ ਵਿਵਸਥਾ ਕੀਤੀ ਗਈ ਹੈ। 1.13 ਲੱਖ ਕਿਸਾਨਾਂ ਦੇ 1,186 ਕਰੋੜ ਰੁਪਏ ਦੇ ਕਰਜ਼ਿਆਂ ਤੇ ਬੇਜ਼ਮੀਨੇ ਕਿਸਾਨਾਂ ਦੇ 526 ਕਰੋੜ ਰੁਪਏ ਦੇ ਕਰਜ਼ਿਆਂ ਨੂੰ ਮੁਆਫ਼ ਕੀਤਾ ਜਾਵੇਗਾ। ਕਿਸਾਨਾਂ ਨੂੰ ਮੁਫ਼ਤ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਬਜਟ ਵਿੱਚ 7,180 ਕਰੋੜ ਰੁਪਏ ਰੱਖੇ ਗਏ ਹਨ।

ਵਿੱਤ ਮੰਤਰੀ ਨੇ ਖਰਾਬ ਟਿਊਬਵੈੱਲਾਂ ਦੀ ਮੁਰੰਮਤ ਲਈ 40 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਸੀਵਰੇਜ ਦੇ ਪਾਣੀ ਨੂੰ ਸਾਫ ਕਰਕੇ ਸਿੰਚਾਈ ਯੋਗ ਬਣਾਉਣ ਲਈ 40 ਕਰੋੜ ਰੁਪਏ ਰੱਖੇ ਗਏ ਹਨ। ਵਿੱਤ ਮੰਤਰੀ ਨੇ ਕਾਮਯਾਬ ਕਿਸਾਨ, ਖੁਸ਼ਹਾਲ ਪੰਜਾਬ ਨਾਂ ਦੀ ਨਵੀਂ ਯੋਜਨਾ ਸ਼ੁਰੂ ਕਰਨ ਦਾ ਐਲਾਨ ਵੀ ਕੀਤਾ। ਇਸ ਯੋਜਨਾ ਲਈ 3,780 ਕਰੋੜ ਰੁਪਏ ਰੱਖੇ ਗਏ ਹਨ। ਇਸ ਸਾਲ ਇਸ ਯੋਜਨਾ ਲਈ 1,104 ਕਰੋੜ ਰੱਖੇ ਗਏ ਹਨ।