
ਚੰਡੀਗੜ੍ਹ (ਰਾਘਵ): ਪੰਜਾਬ ਕੈਬਨਿਟ ਵੱਲੋਂ ਅੱਜ ਲੈਂਡ ਪੂਲਿੰਗ ਪਾਲਿਸੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਮੀਟਿੰਗ ਵਿਚ ਇਸ ਪਾਲਿਸੀ ਨੂੰ ਪਾਸ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਅੱਜ ਕੈਬਨਿਟ ਵੱਲੋਂ ਲੈਂਡ ਪੂਲਿੰਗ ਪਾਲਿਸੀ ਨੂੰ ਪਾਸ ਕਰ ਦਿੱਤਾ ਗਿਆ ਹੈ। ਪਹਿਲੇ ਫੇਜ਼ ਵਿਚ 27 ਸ਼ਹਿਰਾਂ ਵਿਚ ਇਹ ਪਾਲਿਸੀ ਲਿਆਂਦੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਸਪਸ਼ਟ ਕੀਤਾ ਕਿ ਇਸ ਪਾਲਿਸੀ ਤਹਿਤ 1 ਗਜ਼ ਜ਼ਮੀਨ ਵੀ ਧੱਕੇ ਨਾਲ ਐਕਵਾਇਰ ਨਹੀਂ ਕੀਤੀ ਜਾਵੇਗੀ, ਸਗੋਂ ਜ਼ਮੀਨ ਮਾਲਕ ਨੂੰ ਪੂਰੀ ਆਜ਼ਾਦੀ ਹੋਵੇਗੀ ਕਿ ਉਹ ਆਪਣੀ ਮਰਜ਼ੀ ਮੁਤਾਬਕ ਭਾਵੇਂ ਜ਼ਮੀਨ ਸਰਕਾਰ ਨੂੰ ਦੇਵੇ, ਭਾਵੇਂ ਕਿਸੇ ਬਿਲਡਰ ਨੂੰ ਦੇਵੇ ਤੇ ਭਾਵੇਂ ਖ਼ੁਦ ਰੱਖ ਲਵੇ। ਇਸ ਲਈ ਜ਼ਮੀਨ ਮਾਲਕ ਤੇ ਕਿਸਾਨ ਵਿਰੋਧੀਆਂ ਦੀਆਂ ਗੁੰਮਰਾਹਕੁੰਨ ਗੱਲਾਂ ਵਿਚ ਨਾ ਆਉਣ। ਇਸ ਮੌਕੇ ਅਮਨ ਅਰੋੜਾ ਨੇ ਪਾਲਿਸੀ ਬਾਰੇ ਵਿਸਥਾਰ ਨਾਲ ਜਾਣਕਾਰੀ ਵੀ ਸਾਂਝੀ ਕੀਤੀ।