
ਨਿਊਜ਼ ਡੈਸਕ : Punjab ਮੁੱਖ ਮੰਤਰੀ Bhagwant Mann ਨੇ 28 ਜੁਲਾਈ ਨੂੰ ਕੈਬਨਿਟ ਦੀ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਦਫਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਮੀਟਿੰਗ ਸਵੇਰੇ 11.00 ਵਜੇ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਦੀ ਦੂਜੀ ਮੰਜ਼ਿਲ ’ਤੇ ਹੋਵੇਗੀ।
ਸਰਕਾਰ ਵੱਲੋਂ ਰਾਈਸ ਮਿਲਿੰਗ ਪਾਲਿਸੀ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਕੈਬਨਿਟ ਮੀਟਿੰਗ ਵਿੱਚ ਇਸ ਪਾਲਿਸੀ ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।