ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ, ਸਿਆਸੀ ਮਾਹੌਲ ਗਰਮ!

by nripost

ਚੰਡੀਗੜ੍ਹ (ਪਾਇਲ): ਪੰਜਾਬ ਮੰਤਰੀ ਮੰਡਲ ਦੀ ਅੱਜ ਮੁੱਖ ਮੰਤਰੀ ਰਿਹਾਇਸ਼ ’ਤੇ ਚਾਰ ਵਜੇ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਹ ਕੈਬਨਿਟ ਮੀਟਿੰਗ ਭਲਕੇ 15 ਨਵੰਬਰ ਨੂੰ 11 ਵਜੇ ਹੋਵੇਗੀ। ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਣ ਵਾਲੀ ਮੰਤਰੀ ਮੰਡਲ ਦੀ ਮੀਟਿੰਗ ਦਾ ਏਜੰਡਾ ਹਾਲੇ ਜਾਰੀ ਨਹੀਂ ਕੀਤਾ ਗਿਆ ਹੈ।

ਅੱਜ ਦੀ ਮੀਟਿੰਗ ਮੁਲਤਵੀ ਕੀਤੇ ਜਾਣ ਦੇ ਕਾਰਨਾਂ ਦਾ ਵੀ ਪਤਾ ਨਹੀਂ ਲੱਗ ਸਕਿਆ ਹੈ। ਇਹ ਕਿਹਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਤਰਨ ਤਾਰਨ ਦੀ ਉਪ ਚੋਣ ’ਚ ਮਿਲੀ ਜਿੱਤ ਦੇ ਜਸ਼ਨਾਂ ’ਚ ਲੱਗੀ ਹੋਈ ਹੈ। ਪਤਾ ਲੱਗਿਆ ਹੈ ਕਿ ਕਈ ਵਜ਼ੀਰ ਚੰਡੀਗੜ੍ਹ ਵੱਲ ਰਵਾਨਾ ਹੋ ਗਏ ਸਨ ਪ੍ਰੰਤੂ ਮੀਟਿੰਗ ਮੁਲਤਵੀ ਹੋ ਗਈ।

More News

NRI Post
..
NRI Post
..
NRI Post
..