ਅੱਜ ਫਿਰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : CM ਮਾਨ ਨੇ ਆਪਣੀ ਕੈਬਨਿਟ ਦੀ ਮੀਟਿੰਗ ਅੱਜ ਫਿਰ ਸੱਦੀ ਹੈ। ਅੱਜ ਦੀ ਮੀਟਿੰਗ ’ਚ ਨਵੀਂ ਆਬਕਾਰੀ ਨੀਤੀ ਪੇਸ਼ ਕੀਤੀ ਜਾਂਦੀ ਹੈ ਜਾਂ ਨਹੀਂ। 24 ਜੂਨ ਤੋਂ ਬਜਟ ਸੈਸ਼ਨ ਸ਼ੁਰੂ ਹੋਣ ਵਾਲਾ ਹੈ, ਇਸ ’ਚ ਅਜੇ ਕਈ ਦਿਨ ਬਾਕੀ ਹਨ। ਸੂਬਾ ਸਰਕਾਰ ਵੱਲੋਂ ਨਵੀਂ ਆਬਕਾਰੀ ਨੀਤੀ 1 ਜੁਲਾਈ ਤੋਂ ਸੂਬੇ ’ਚ ਲਾਗੂ ਕੀਤੀ ਜਾਣੀ ਹੈ।

ਸਰਕਾਰ ਸ਼ਰਾਬ ਨੂੰ ਸਸਤੀ ਕਰਨਾ ਵੀ ਚਾਹੁੰਦੀ ਹੈ ਤਾਂ ਜੋ ਦੂਜੇ ਸੂਬਿਆਂ ਤੋਂ ਸ਼ਰਾਬ ਦੀ ਤਸਕਰੀ ਨੂੰ ਰੋਕਿਆ ਜਾ ਸਕੇ, ਠੇਕੇਦਾਰਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਨਵੀਂ ਆਬਕਾਰੀ ਨੀਤੀ ਰਾਹੀਂ ਮਾਲੀਏ ’ਚ 20 ਤੋਂ 22 ਫ਼ੀਸਦੀ ਵਾਧਾ ਕਰਨਾ ਚਾਹੀਦਾ ਹੈ।