ਪੰਜਾਬ ਮੰਤਰੀ ਮੰਡਲ ਵੱਲੋਂ ਰਾਜਪਾਲ ਨੂੰ 15ਵੀਂ ਪੰਜਾਬ ਵਿਧਾਨ ਸਭਾ ਭੰਗ ਕਰਨ ਦੀ ਸਿਫਾਰਿਸ਼

by jaskamal

ਨਿਊਜ਼ ਡੈਸਕ : ਪੰਜਾਬ ਮੰਤਰੀ ਮੰਡਲ ਨੇ ਸ਼ੁੱਕਰਵਾਰ ਨੂੰ 15ਵੀਂ ਪੰਜਾਬ ਵਿਧਾਨ ਸਭਾ ਨੂੰ ਭੰਗ ਕਰਨ ਲਈ ਰਾਜ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਸਿਫ਼ਾਰਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਅੱਜ ਸਵੇਰੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਵਰਚੁਅਲ ਕੈਬਨਿਟ ਮੀਟਿੰਗ ਦੌਰਾਨ ਲਿਆ ਗਿਆ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਭਾਰਤ ਦੇ ਸੰਵਿਧਾਨ ਦੀ ਧਾਰਾ 174 ਦੀ ਧਾਰਾ (2) ਦੀ ਉਪ ਧਾਰਾ (ਬੀ) ਅਨੁਸਾਰ ਰਾਜ ਵਿਧਾਨ ਸਭਾ ਨੂੰ ਭੰਗ ਕਰਨ ਲਈ ਅਧਿਕਾਰਤ ਹਨ। ਇਹ ਕਦਮ ਇਕ ਸੰਵਿਧਾਨਕ ਲੋੜ ਵਜੋਂ ਹੁਣ 16ਵੀਂ ਪੰਜਾਬ ਵਿਧਾਨ ਸਭਾ ਦੇ ਗਠਨ ਲਈ ਰਾਹ ਪੱਧਰਾ ਕਰੇਗਾ। ਮੀਟਿੰਗ ਦੇ ਅੰਤ 'ਚ ਮੁੱਖ ਮੰਤਰੀ ਨੇ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ 'ਚ ਸਰਬਪੱਖੀ ਵਿਕਾਸ ਤੇ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਲਈ ਆਪਣੇ ਸਾਰੇ ਕੈਬਨਿਟ ਸਾਥੀਆਂ, ਅਧਿਕਾਰੀਆਂ, ਕਰਮਚਾਰੀਆਂ ਅਤੇ ਲੋਕਾਂ ਦਾ ਧੰਨਵਾਦ ਕੀਤਾ।

More News

NRI Post
..
NRI Post
..
NRI Post
..