ਪੰਜਾਬ ਕੈਬਨਿਟ ‘ਚ ਹੋਵੇਗਾ ਵਿਸਥਾਰ, ਇਸ ਦਿਨ ਨਵੇਂ ਮੰਤਰੀ ਚੁੱਕਣਗੇ ਸਹੁੰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ CM ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ, ਜਿਸ ਤੋਂ ਬਾਅਦ ਸੰਗਰੂਰ ਚੋਣਾਂ 'ਚ ਹੋਈ ਹਾਰ 'ਤੇ ਚਰਚਾ ਕੀਤੀ ਗਈ। ਸੂਤਰਾਂ ਮੁਤਾਬਕ ਪੰਜਾਬ ਮੰਤਰੀ ਮੰਡਲ ਦੇ ਵਿਸਥਾਰ ਨੂੰ ਲੈ ਕੇ ਕੇਜਰੀਵਾਲ ਨੇ ਮੁੱਖ ਮੰਤਰੀ ਨੂੰ ਹਰੀ ਝੰਡੀ ਦੇ ਦਿੱਤੀ ਹੈ।

ਦੱਸਿਆ ਜਾ ਰਿਹਾ ਹੈ ਕਿ ਪੰਜਾਬ ਮੰਤਰੀ ਮੰਡਲ ਦੇ ਵਿਸਥਾਰ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਨਵੇਂ ਕੈਬਨਿਟ ਮੰਤਰੀਆਂ ਨੂੰ ਸੋਮਵਾਰ ਨੂੰ ਸਹੁੰ ਚੁਕਾਈ ਜਾਵੇਗੀ। ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ 4-5 ਵਿਧਾਇਕਾਂ ਨੂੰ ਮੰਤਰੀ ਬਣਾਇਆ ਜਾ ਸਕਦਾ ਹੈ।

ਪੰਜਾਬ ਮੰਤਰੀ ਮੰਡਲ 'ਚ ਮੁੱਖ ਮੰਤਰੀ ਮਾਨ ਤੋਂ ਇਲਾਵਾ 9 ਮੰਤਰੀ ਹਨ। ਸੂਬੇ ਦੀ ਸਰਕਾਰ ਦੀ ਕੈਬਨਿਟ 'ਚ ਮੁੱਖ ਮੰਤਰੀ ਸਮੇਤ 18 ਮੰਤਰੀ ਹੋ ਸਕਦੇ ਹਨ। 'ਆਪ' ਸਰਕਾਰ ਦੀ ਕੈਬਨਿਟ 'ਚ ਇਸ ਸਮੇਂ 8 ਮੰਤਰੀਆਂ ਦੇ ਅਹੁਦੇ ਖਾਲੀ ਪਏ ਹਨ।