Punjab: ਹੁਸ਼ਿਆਰਪੁਰ ‘ਚ ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਨੇ ਲਿਆ ਵੱਡਾ ਫੈਸਲਾ

by nripost

ਚੰਡੀਗੜ੍ਹ (ਪਾਇਲ): ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ 'ਚ ਅੱਜ ਹੁਸ਼ਿਆਰਪੁਰ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਦੱਸ ਦਇਏ ਕਿ ਹੁਸ਼ਿਆਰਪੁਰ ਵਿੱਚ ਨਵੀਂ ਤਹਿਸੀਲ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ।ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ 'ਤੇ ਹੋਈ।

ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਬਨੂੜ ਸਭ ਤਹਸੀਲ ਨੂੰ ਅਪਗਰੇਡ ਕੀਤਾ ਜਾਵੇਗਾ। ਜਦੋਂਕਿ ਹੁਸ਼ਿਆਰਪੁਰ ਵਿੱਚ ਨਵੀਂ ਤਹਿਸੀਲ ਬਣਾਈ ਗਈ। ਇਸ ਤੋਂ ਇਲਾਵਾ 'ਮੇਰਾ ਘਰ ਮੇਰਾ ਨਾਮ' ਸਕੀਮ ਨੂੰ ਤੇਜ਼ੀ ਨਾਲ ਲਾਗੂ ਕੀਤਾ ਜਾਵੇਗਾ। ਇਹ ਜਾਣਕਾਰੀ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਬਨੂੜ ਸਬ-ਤਹਿਸੀਲ ਮੋਹਾਲੀ ਵਿੱਚ ਪੈਂਦੀ ਹੈ।

ਲੰਬੇ ਸਮੇਂ ਤੋਂ ਲੋਕ ਮੰਗ ਕਰ ਰਹੇ ਸਨ ਕਿ ਤਹਿਸੀਲ ਛੋਟੀ ਹੈ ਇਸ ਨੂੰ ਅਪਗ੍ਰੇਡ ਕੀਤਾ ਜਾਵੇ। ਕਿਉਂਕਿ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਵਿੱਚ ਦਿੱਕਤ ਦਾ ਸਾਹਮਣਾ ਕਰਨਾ ਪਿਆ। ਹੁਣ ਇਸ ਨੂੰ ਅਪਗ੍ਰੇਡ ਕੀਤਾ ਜਾਵੇਗਾ। ਇਸ ਵਿੱਚ ਦੋ ਕਾਨੂੰਗੋ, 14 ਪਟਵਾਰ ਸਰਕਲ ਅਤੇ 40 ਪਿੰਡ ਸ਼ਾਮਲ ਹੋਣਗੇ।

ਇਸ ਦੇ ਨਾਲ ਹੀ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਤਹਿਸੀਲ ਹਰਿਆਣਾ ਬਣਾਉਣ ਦਾ ਫੈਸਲਾ ਲਿਆ ਗਿਆ। ਇਸ ਵਿੱਚ 12 ਪਟਵਾਰ ਸਰਕਲ, ਦੋ ਕਾਨੂੰਗੋ ਸਰਕਲ ਅਤੇ 50 ਪਿੰਡ ਸ਼ਾਮਲ ਕੀਤੇ ਗਏ ਹਨ। ਇਸ ਦੇ ਨਾਲ ਹੀ ਲੈਂਡ ਰੈਵੇਨਿਊ ਐਕਟ 1888 ਵਿੱਚ ਸੋਧ ਕੀਤੀ ਗਈ ਹੈ।

ਰਿਕਾਰਡ ਕੰਪਿਊਟਰ ਵਿੱਚ ਰੱਖਿਆ ਜਾਵੇਗਾ। 'ਮੇਰਾ ਘਰ, ਮੇਰਾ ਨਾਮ' ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਪ੍ਰਵਾਨਗੀ ਦਿੱਤੀ ਗਈ ਹੈ। ਇਸ ਵਿੱਚ ਸੋਧਾਂ ਵੀ ਕੀਤੀਆਂ ਗਈਆਂ।

ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਮਨਰੇਗਾ ਸਕੀਮ ਦਾ ਨਾਂ ਬਦਲਣ ਅਤੇ ਇਸ ਵਿੱਚ ਲਾਈਆਂ ਗਈਆਂ ਸ਼ਰਤਾਂ ਖ਼ਿਲਾਫ਼ ਭਲਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਹੈ। ਜਿੱਥੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਪ੍ਰਧਾਨ ਮੰਤਰੀ ਦੀਆਂ ਨੀਤੀਆਂ ਕਾਰਨ ਗਰੀਬ ਲੋਕ ਭੰਬਲਭੂਸੇ ਵਿੱਚ ਪੈ ਗਏ ਹਨ।

ਜਿਸ ਦੌਰਾਨ ਕੱਲ 30 ਤਰੀਕ ਨੂੰ ਵਿਧਾਨ ਸਭਾ ਵਿੱਚ ਕੇਂਦਰ ਸਰਕਾਰ ਤੋਂ ਮੰਗ ਕਰਾਂਗੇ ਕਿ ਇਹ ਸਕੀਮ ਪਹਿਲਾਂ ਵਾਂਗ ਹੀ ਜਾਰੀ ਰੱਖੀ ਜਾਵੇ। ਭਾਜਪਾ ਸਰਕਾਰ ਪੰਜਾਬ ਅਤੇ ਸੂਬੇ ਦੇ ਲੋਕਾਂ ਨਾਲ ਵਿਤਕਰਾ ਕਰਦੀ ਹੈ। ਗ਼ਰੀਬ ਲੋਕਾਂ ਦਾ ਰੁਜ਼ਗਾਰ ਖੋਹਣ ਦੇ ਯਤਨ ਕੀਤੇ ਜਾ ਰਹੇ ਹਨ ਜੋ ਮਜ਼ਦੂਰੀ ਕਰਕੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚਲਾ ਰਹੇ ਸਨ।

More News

NRI Post
..
NRI Post
..
NRI Post
..