ਆਜ਼ਾਦੀ ਦਿਹਾੜੇ ਤੋਂ ਪਹਿਲਾਂ CM ਮਾਨ ਨੇ ਸੱਦੀ ਵੱਡੀ Meeting

by jaskamal

9 ਅਗਸਤ, ਨਿਊਜ਼ ਡੈਸਕ (ਸਿਮਰਨ): ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਨੇ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਮੰਤਰੀਆਂ ਦੀ ਇੱਕ ਅਹਿਮ ਬੈਠਕ ਸੱਦੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ ਦੇ ਵਿਚ ਅਹਿਮ ਮੁੱਦਿਆਂ 'ਤੇ ਗੱਲਬਾਤ ਹੋਵੇਗੀ। ਇਸ ਵਾਸਤੇ ਪੰਜਾਬ ਸਰਕਾਰ ਦੇ ਵੱਲੋਂ ਇੱਕ ਚਿੱਠੀ ਜਾਰੀ ਕਰਕੇ ਮੀਡਿਆ ਨੂੰ ਜਾਣਕਾਰੀ ਦਿੱਤੀ ਹੈ।

ਇਹ ਆਸ ਲਗਾਈ ਜਾ ਰਹੀ ਹੈ ਕਿ ਇਸ ਮੀਟਿੰਗ ਦੇ ਵਿਚ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਿਜਲੀ ਸੋਧ ਬਿੱਲ 2022 ਨੂੰ ਲੈਕੇ ਚਰਚਾ ਹੋ ਸਕਦੀ ਹੈ ਕਿਉਂਕਿ ਮੁੱਖਮੰਤਰੀ ਦਿੱਲੀ ਦੌਰੇ ਤੇ ਹਨ ਅਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਾਲ ਇਨ੍ਹਾਂ ਮੁੱਦਿਆਂ 'ਤੇ ਗੱਲਬਾਤ ਕਰਨੀ ਹੈ। ਤੇ ਇਸ ਤੋਂ ਪਹਿਲਾ ਹੀ ਪੰਜਾਬ ਸਰਕਾਰ ਨੇ ਸਾਰੇ ਮੰਤਰੀਆਂ ਨੂੰ ਇਹ ਸੂਚਿਤ ਕਰ ਦਿੱਤਾ ਹੈ ਕਿ 11 ਅਗਸਤ ਨੂੰ ਅਹਿਮ ਬੈਠਕ ਹੋਵੇਗੀ ਅਤੇ ਮੰਤਰੀ ਆਪਣੇ ਆਪਣੇ ਜਿਲਿਆਂ ਦੇ ਮੁੜਿਆ ਦੀ ਲਿਸਟ ਤਿਆਰ ਰੱਖਣ ਅਤੇ ਇਸਦੇ ਨਾਲ ਹੀ 15 ਅਗਸਤ ਨੂੰ ਲੈਕੇ ਵੀ ਹੁਕਮ ਜਾਰੀ ਹੋ ਸਕਦੇ ਹਨ।