ਝਬਾਲ (ਪਾਇਲ) : ਤਰਨਤਾਰਨ ਵਿਧਾਨ ਸਭਾ ਹਲਕੇ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਐਲਾਨ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਹ 3 ਅਕਤੂਬਰ ਨੂੰ ਵਿਧਾਨ ਸਭਾ ਹਲਕਾ ਝਬਾਲ ਦੇ ਕਸਬਾ ਝਬਾਲ ਵਿੱਚ ਵੱਡੀ ਵਿਕਾਸ ਰੈਲੀ ਕਰਕੇ ਪੰਜਾਬ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਨਾਲ ਸਬੰਧਤ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨਗੇ।
ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਰਾਹੁਲ ਅਤੇ ਐਸ.ਐਸ.ਪੀ. ਤਰਨਤਾਰਨ ਨੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨਾਲ ਕਸਬਾ ਝਬਾਲ ਵਿਖੇ ਹੋਣ ਵਾਲੇ ਪ੍ਰੋਗਰਾਮ ਵਾਲੀ ਥਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਤਹਿਸੀਲਦਾਰ ਗੁਰਪ੍ਰੀਤ ਸਿੰਘ, ਨਾਇਬ ਤਹਿਸੀਲਦਾਰ ਜਸਵਿੰਦਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।



