ਕਲੇਸ਼ ਵਿਚਾਲੇ ਪੰਜਾਬ ਕਾਂਗਰਸ ਦੀ ਮੰਤਰੀ ਮੰਡਲ ਦੀ ਮੀਟਿੰਗ ਅੱਜ

by vikramsehajpal

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਕਾਂਗਰਸ 'ਚ ਚੱਲ ਰਹੇ ਕਲੇਸ਼ ਦਰਮਿਆਨ ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ ਵੀਰਵਾਰ ਨੂੰ ਹੋਣ ਜਾ ਰਹੀ ਹੈ। ਇਹ ਬੈਠਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬਾਅਦ ਦੁਪਹਿਰ 3.30 ਵਜੇ ਹੋਵੇਗੀ। ਵੀਡੀਓ ਕਾਨਫਰੰਸਿੰਗ ਰਾਹੀਂ ਹੋਣ ਵਾਲੀ ਇਸ ਬੈਠਕ ਦੌਰਾਨ ਕਈ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ।

ਇਹ ਮੀਟਿੰਗ ਅਜੇ ਸਮੇਂ ਹੋ ਰਹੀ ਹੈ, ਜਦੋਂ ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧੀ ਧੜਾ ਖੁੱਲ੍ਹ ਕੇ ਉਨ੍ਹਾਂ ਦੇ ਵਿਰੋਧ 'ਚ ਆ ਗਿਆ ਸੀ ਅਤੇ ਇੱਥੋਂ ਤੱਕ ਆਖਿਆ ਗਿਆ ਸੀ ਕਿ ਉਨ੍ਹਾਂ ਨੂੰ ਇਹ ਮੁੱਖ ਮੰਤਰੀ ਨਹੀਂ ਚਾਹੀਦਾ। ਹਾਲਾਂਕਿ ਇਸ ਸਾਰੇ ਮਾਮਲੇ 'ਚ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਕਹਿ ਦਿੱਤਾ ਹੈ ਕਿ ਸਾਲ-2022 ਦੀਆਂ ਚੋਣਾਂ ਕੈਪਟਨ ਦੀ ਅਗਵਾਈ 'ਚ ਹੀ ਲੜੀਆਂ ਜਾਣਗੀਆਂ।

ਕੈਪਟਨ ਦੇ ਵਿਰੋਧੀ ਧੜੇ ਵੱਲੋਂ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨਾਲ ਵੀ ਮੁਲਾਕਾਤ ਕੀਤੀ ਗਈ ਸੀ ਪਰ ਉਨ੍ਹਾਂ ਨੂੰ ਉਸ ਵੇਲੇ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ, ਜਦੋਂ ਹਰੀਸ਼ ਰਾਵਤ ਨੇ ਵੀ ਇਹ ਗੱਲ ਕਹਿ ਦਿੱਤੀ ਕਿ ਕੈਪਟਨ ਹੀ 2022 ਦੀਆਂ ਚੋਣਾਂ ਦੇ ਕਪਤਾਨ ਹੋਣਗੇ। ਇਸ ਸਾਰੇ ਕਲੇਸ਼ ਦਰਮਿਆਨ ਅੱਜ ਮੰਤਰੀ ਮੰਡਲ ਦੀ ਮੀਟਿੰਗ ਹੋਣ ਜਾ ਰਹੀ ਹੈ।