ਪੰਜਾਬ ਕਾਂਗਰਸ ਹਾਈਕਮਾਨ ਤੋਂ ਨਵਜੋਤ ਸਿੱਧੂ ਖ਼ਿਲਾਫ਼ ਕਾਰਵਾਈ ਦੀ ਮੰਗ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਪੰਜਾਬ ਕਾਂਗਰਸ ਇਕਾਈ ਨੇ ਹਾਈਕਮਾਨ ਤੋਂ ਕਾਰਵਾਈ ਦੀ ਮੰਗ ਕੀਤੀ ਹੈ। ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸਿਫਾਰਿਸ਼ ’ਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਪਾਰਟੀ ਹਾਈਕਮਾਨ ਨੂੰ ਨਵਜੋਤ ਸਿੱਧੂ ਖ਼ਿਲਾਫ਼ ਕਾਰਵਾਈ ਲਈ ਪੱਤਰ ਲਿਖਿਆ ਹੈ।

ਹਰੀਸ਼ ਚੌਧਰੀ ਵਲੋਂ ਹਾਈਕਮਾਨ ਨੂੰ ਲਿਖੀ ਗਈ ਚਿੱਠੀ ਵਿਚ ਨਵਜੋਤ ਸਿੱਧੂ ’ਤੇ ਨਵੰਬਰ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਚਲਾਉਣ ਦੇ ਦੋਸ਼ ਵੀ ਲਗਾਏ ਗਏ ਹਨ। ਇਸ ਚਿੱਠੀ ਵਿਚ ਨਵਜੋਤ ਸਿੱਧੂ ਵਲੋਂ ਪ੍ਰਸ਼ਾਂਤ ਕਿਸ਼ੋਰ ਨਾਲ ਸਬੰਧਾਂ ਨੂੰ ਲੈ ਕੇ ਵੀ ਜ਼ਿਕਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਹ ਵੀ ਲਿਖਿਆ ਗਿਆ ਹੈ ਕਿ ਜਿਸ ਤਰ੍ਹਾਂ ਨਵਜੋਤ ਸਿੱਧੂ ਵੱਖਰਾ ਧੜਾ ਬਣਾ ਕੇ ਵੱਖਰੇ ਤੌਰ ’ਤੇ ਸਰਗਰਮੀਆਂ ਕਰ ਰਹੇ ਹਨ, ਇਸ ਨਾਲ ਪਾਰਟੀ ਨੂੰ ਨੁਕਸਾਨ ਹੋ ਰਿਹਾ ਹੈ।