ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਗੁਰਦਾਸਪੁਰ ਵਿਖੇ ਨਾਮਜ਼ਦਗੀ ਕਾਗਜ਼ ਭਰੇ

by

ਅੰਮ੍ਰਿਤਸਰ : ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਸ਼ੁੱਕਰਵਾਰ ਦੁਪਹਿਰੇ ਗੁਰਦਾਸਪੁਰ ਵਿਖੇ ਨਾਮਜ਼ਦਗੀ ਕਾਗਜ਼ ਭਰੇ। ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਮੌਜੂਦ ਸਨ। ਨਾਮਜ਼ਦਗੀ ਭਰਨ ਤੋਂ ਪਹਿਲਾਂ ਉਨ੍ਹਾਂ ਗੁਰਦਾਸਪੁਰ 'ਚ ਰੋਡ ਸ਼ੋਅ ਕੀਤਾ ਜਿਸ ਵਿਚ ਕਾਂਗਰਸ ਦੀ ਤਾਕਤ ਦਾ ਪ੍ਰਦਰਸ਼ਨ ਕੀਤਾ। ਜ਼ਿਕਰਯੋਗ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਲੋਕ ਸਭਾ ਹਲਕਾ ਗੁਰਦਾਸਪੁਰ ਲਈ ਨਾਮਜ਼ਦਗੀ ਦਾਖਲ ਕਰਵਾਉਣ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ। ਸੁਨੀਲ ਜਾਖੜ ਨੇ ਕਿਹਾ ਕਿ ਉਨ੍ਹਾਂ ਦੀ ਲੜਾਈ ਸੰਨੀ ਦਿਓਲ ਨਾਲ ਨਹੀਂ ਨਰਿੰਦਰ ਮੋਦੀ ਨਾਲ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਹੰਕਾਰੀ ਵਿਅਕਤੀ ਹੈ ਅਤੇ ਉਸ ਦੇ ਹੰਕਾਰ ਦੀ ਰੱਸੀ ਸੜ ਚੁੱਕੀ ਹੈ। ਇਸ ਮੌਕੇ ਪੰਜਾਬ ਦੇ ਕਈ ਕੈਬਨਿਟ ਮੰਤਰੀ, ਵਿਧਾਇਕ ਤੇ ਕਾਂਗਰਸੀ ਆਗੂ ਮੌਜੂਦ ਸਨ। 

More News

NRI Post
..
NRI Post
..
NRI Post
..