by jagjeetkaur
ਪੰਜਾਬ ਦੀ ਕਾਂਗਰਸ ਪਾਰਟੀ ਵੱਲੋਂ ਪ੍ਰਨੀਤ ਕੌਰ ‘ਤੇ ਵੱਡਾ ਐਕਸ਼ਨ ਲੈਂਦਿਆਂ ਉਨ੍ਹਾਂ ਨੂੰ ਪਾਰਟੀ 'ਚੋਂ ਸਸਪੈਂਡ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪ੍ਰਨੀਤ ਕੌਰ ਜੋ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਹਨ ਉਨ੍ਹਾਂ ਨੂੰ ਪਾਰਟੀ ਵਿਚੋਂ ਸਸਪੈਂਡ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਇਹ ਜਾਣਕਾਰੀ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਦਿੱਤੀ ਗਈ ਹੈ।
ਕੁਝ ਸਮਾਂ ਪਹਿਲਾਂ ਪ੍ਰਨੀਤ ਕੌਰ ਦੇ ਪਤੀ ਕੈਪਟਨ ਅਮਰਿੰਦਰ ਸਿੰਘ ਨੂੰ ਪਾਰਟੀ ਵੱਲੋਂ ਮੁੱਖ ਮੰਤਰੀ ਵੱਜੋਂ ਹਟਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਇੱਕ ਵੱਖਰੀ ਪਾਰਟੀ ਬਣਾ ਲਈ ਸੀ ਅਤੇ ਥੋੜ੍ਹਾ ਸਮਾਂ ਬੀਤ ਜਾਣ ਦੇ ਬਾਅਦ ਉਨ੍ਹਾਂ ਨੇ BJP ਨਾਲ ਗੱਠਜੋੜ ਕਰ ਲਿਆ ਸੀ। ਜਿਸ ਤੋਂ ਬਾਅਦ ਪ੍ਰਨੀਤ ਕੌਰ ਵੀ ਅਕਸਰ ਬੀਜੇਪੀ ਦੀਆਂ ਜਨਤਕ ਮੀਟਿੰਗ ‘ਚ ਹਿੱਸਾ ਲੈਂਦੇ ਸਨ।