ਅੰਮ੍ਰਿਤਸਰ (NRI MEDIA) : ਬੀਤੇ 24 ਘੰਟਿਆਂ ਵਿੱਚ ਪੰਜਾਬ 'ਚ ਕੋਰੋਨਾ ਵਾਇਰਸ ਦੇ 2817 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 62 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 92 ਹਜ਼ਾਰ ਤੋਂ ਪਾਰ ਹੋ ਗਈ ਹੈ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 92,833 ਹੋ ਗਈ ਹੈ।
ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 2708 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 76 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਕੁਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 92,833 ਮਰੀਜ਼ਾਂ ਵਿੱਚੋਂ 68,463 ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 21,662 ਐਕਟਿਵ ਮਾਮਲੇ ਹਨ।



