ਪੰਜਾਬ ‘ਚ 70 ਹਜ਼ਾਰ ਦੇ ਕਰੀਬ ਕੋਰੋਨਾ ਮਾਮਲੇ, 2,061 ਮੌਤਾਂ

by

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਬੀਤੇ 24 ਘੰਟਿਆਂ 'ਚ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 2,137 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 71 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 70 ਹਜ਼ਾਰ ਦੇ ਕਰੀਬ ਹੋ ਗਈ ਹੈ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 69,684 ਹੋ ਗਈ ਹੈ।

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 2061 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 74 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 69,684 ਮਰੀਜ਼ਾਂ ਵਿੱਚੋਂ 50,558 ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 17,065 ਐਕਟਿਵ ਮਾਮਲੇ ਹਨ। 

More News

NRI Post
..
NRI Post
..
NRI Post
..