Punjab: ਪ੍ਰੀਖਿਆਵਾਂ ਦੌਰਾਨ ਸਿੱਖਿਆ ਵਿਭਾਗ ਵੱਲੋਂ ਪ੍ਰੀਖਿਆ ਕੇਂਦਰਾਂ ‘ਤੇ ਛਾਪੇਮਾਰੀ

by nripost

ਅੰਮ੍ਰਿਤਸਰ (ਰਾਘਵ): ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਜਮਾਤ ਦੀ ਅੰਗਰੇਜ਼ੀ ਅਤੇ ਬਾਰਵੀਂ ਜਮਾਤ ਦੀ ਇਕਨਾਮਿਕਸ ਦੀ ਪ੍ਰੀਖਿਆ ਹੋਈ। ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਹਰਭਗਵੰਤ ਸਿੰਘ ਦੀ ਅਗਵਾਈ ਵਿਚ 9 ਚੈਕਿੰਗ ਟੀਮਾਂ ਵੱਲੋਂ 27 ਕੇਂਦਰਾਂ ਦਾ ਨਿਰੀਖਣ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫਸਰ ਹਰਭਗਵੰਤ ਸਿੰਘ ਨੇ ਦੱਸਿਆ ਕਿ ਪ੍ਰੀਖਿਆਵਾਂ ਅਮਨ ਅਮਾਨ ਦੇ ਨਾਲ ਹੋਈਆਂ ਹਨ। ਪ੍ਰੀਖਿਆਵਾਂ ਵਿਚ ਕਿਤੇ ਵੀ ਕੋਈ ਨਕਲ ਦਾ ਸਮਾਚਾਰ ਪ੍ਰਾਪਤ ਨਹੀਂ ਹੋਇਆ ਹੈ। ਸਿੱਖਿਆ ਵਿਭਾਗ ਵੱਲੋਂ ਆਈਆਂ ਹਦਾਇਤਾਂ ਅਨੁਸਾਰ ਸਪੱਸ਼ਟ ਕੀਤਾ ਜਾਂਦਾ ਹੈ ਕਿ ਨਕਲ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਜ਼ਿਲ੍ਹਾ ਸਿੱਖਿਆ ਅਫਸਰ ਨੇ ਕਿਹਾ ਕਿ ਦਸਵੀਂ ਦੇ ਕੁੱਲ 230 ਦੇ ਕਰੀਬ ਪ੍ਰੀਖਿਆ ਕੇਂਦਰ ਬਣਾਏ ਗਏ ਹਨ, ਜਦਕਿ ਬਾਰਵੀਂ ਵਿਚ 861 ਦੇ ਕਰੀਬ ਕੇਂਦਰ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਪੂਰੀ ਮੁਸਤੈਦੀ ਨਾਲ ਪ੍ਰੀਖਿਆ ਕੇਂਦਰ ਤੱਕ ਪਹੁੰਚ ਕਰ ਕੇ ਚੈਕਿੰਗ ਕਰ ਰਹੀਆਂ ਹਨ। ਜੇਕਰ ਕਿਤੇ ਵੀ ਕੋਈ ਨਕਲ ਦਾ ਸਮਾਚਾਰ ਪ੍ਰਾਪਤ ਹੁੰਦਾ ਹੈ ਤਾਂ ਸੰਬੰਧਤ ਕੇਂਦਰ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਹੋਈਆਂ ਪ੍ਰੀਖਿਆਵਾਂ ਪੂਰੀ ਸ਼ਾਂਤੀ ਅਤੇ ਨਕਲ ਰਹਿਤ ਸੰਪੰਨ ਹੋਈਆਂ ਹਨ। ਵਿਭਾਗ ਪੀੜੀ ਮੁਸਤੈਦੀ ਨਾਲ ਕੰਮ ਕਰ ਰਿਹਾ ਹੈ। ਦੂਸਰੇ ਪਾਸੇ ਜ਼ਿਲ੍ਹਾ ਪੱਧਰ ’ਤੇ ਪ੍ਰੀਖਿਆਵਾਂ ਦੇ ਕੰਟਰੋਲ ਇੰਚਾਰਜ ਸੁਖਪਾਲ ਸਿੰਘ ਨੇ ਦੱਸਿਆ ਕਿ ਪ੍ਰੀਖਿਆਵਾਂ ਨੂੰ ਸੁਚਾਰੂ ਢੰਗ ਦੇ ਨਾਲ ਨੇਪਰੇ ਚਾੜ੍ਹਨ ਹੋਣ ਲਈ ਜ਼ਿਲਾ ਸਿੱਖਿਆ ਅਫਸਰ ਹਰਭਗਵੰਤ ਸਿੰਘ ਦੀ ਅਗਵਾਈ ਵਿਚ ਟੀਮਾਂ ਮੁਸਤੈਦੀ ਨਾਲ ਕੰਮ ਕਰ ਰਹੀਆਂ ਹਨ ਅਤੇ ਆਉਣ ਵਾਲੇ ਸਮੇਂ ਵਿਚ ਵੀ ਇਸੇ ਤਰ੍ਹਾਂ ਨਾਲ ਨਕਲ ਰਹਿਤ ਪ੍ਰੀਖਿਆ ਕਰਵਾਉਣ ਲਈ ਕੰਮ ਕੀਤਾ ਜਾਵੇਗਾ।

More News

NRI Post
..
NRI Post
..
NRI Post
..