ਪੰਜਾਬ ਸਰਕਾਰ ਨੇ ਆਂਗਨਵਾੜੀ ਸੈਂਟਰਾਂ ਦਾ ਬਦਲਿਆ ਸਮਾਂ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗਰਮੀ ਕਾਰਨ ਪੰਜਾਬ ਸਰਕਾਰ ਨੇ ਆਂਗਨਵਾੜੀ ਸੈਂਟਰਾਂ 'ਚ ਬੱਚਿਆਂ ਦਾ ਸਮਾਂ ਬਦਲ ਦਿੱਤਾ ਹੈ। 31 ਮਈ ਤੱਕ ਆਂਗਨਵਾੜੀ ਸੈਂਟਰਾਂ ਵਿੱਚ ਬੱਚਿਆਂ ਦਾ ਸਮਾਂ 8 ਵਜੇ ਤੋਂ 11 ਵਜੇ ਤੱਕ ਕਰ ਦਿੱਤਾ ਗਿਆ ਹੈ। ਹਾਲਾਂਕਿ ਆਂਗਨਵਾੜੀ ਵਰਕਰ 'ਤੇ ਹੈਲਪਰ ਪਹਿਲਾਂ ਦੀ ਤਰ੍ਹਾਂ 8 ਤੋਂ 12 ਵਜੇ ਤੱਕ ਆਪਣੀ ਡਿਊਟੀ ਉਤੇ ਆਉਣਗੇ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਸਕੂਲਾਂ ਦਾ ਸਮਾਂ ਤਾਂ ਬਦਲ ਦਿੱਤਾ ਸੀ ਪਰ ਆਂਗਨਵਾੜੀ ਸੈਂਟਰਾਂ ਦਾ ਸਮਾਂ ਨਹੀਂ ਬਦਲਿਆ ਸੀ, ਜਿਸ ਕਾਰਨ ਆਂਗਨਵਾੜੀ ਵਰਕਰਾਂ ਵਿੱਚ ਭਾਰੀ ਰੋਸ ਸੀ। ਗਰਮੀ ਨੂੰ ਦੇਖਦਿਆਂ ਹੋਇਆਂ ਜੇ ਸਮੇਂ ਦੀ ਤਬਦੀਲੀ ਨਹੀਂ ਕੀਤੀ ਤਾਂ ਮਜਬੂਰਨ ਸੰਘਰਸ਼ ਸ਼ੁਰੂ ਕਰਨਾ ਪਵੇਗਾ।